05 ਅਗਸਤ (ਕਰਨ ਭੀਖੀ) ਮਾਨਸਾ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ’ਤੇ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ, ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ।
ਜ਼ਿਲ੍ਹਾ ਮਾਨਸਾ ’ਚ 14 ਸਤੰਬਰ ਨੂੰ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਚ.ਐਸ.ਗਰੇਵਾਲ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾ, ਸਬ ਡਵੀਜਨਾਂ ਬੁਢਲਾਢਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਨੈਸ਼ਨਲ ਟੋਲ ਫਰੀ ਹੈਲਪ ਲਾਈਨ ਨੰਬਰ 15100 ’ਤੇ ਕਾਲ ਕਰ ਸਕਦਾ ਹੈ।
ਜ਼ਿਲ੍ਹੇ ’ਚ 14 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
Highlights
- #mansanews
Leave a comment