8 ਫਰਵਰੀ (ਗਗਨਦੀਪ ਸਿੰਘ) ਬਠਿੰਡਾ: ਕੌਂਸਲ ਆਫ ਮਨਿਸਟਰਜ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪੰਜਾਬ ਵਿਚ ਪਿਛਲੇ ਸਮੇਂ ਵਿਚ ਰੀਵੈਰੀਫਿਕੇਸ਼ਨ ਵਿਚ ਕੱਟੇ ਗਏ ਸਾਰੇ ਰਾਸ਼ਨ ਕਾਰਡ ਬਹਾਲ ਕੀਤੇ ਜਾਣੇ ਹਨ। ਇਸ ਸਬੰਧੀ ਜਿਲ੍ਹਾ ਬਠਿੰਡਾ ਵਿਖੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ 2022-23 ਦੌਰਾਨ ਵਿਭਾਗ ਦੇ (ERCMS Portal) ਤੋ ਡਲੀਟ ਕੀਤੇ ਲਗਭਗ 21680 ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਜਾਵੇਗਾ। ਇਨ੍ਹਾਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਮੁੜ ਤੋਂ ਬਹਾਲ ਕਰਨ ਲਈ ਲੋੜੀਂਦਾ ਡਾਟਾ ਵਿਭਾਗ ਵੱਲੋਂ ਪਹਿਲਾਂ ਹੀ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਬਠਿੰਡਾ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ।
ਫੂਡ ਸਪਲਾਈ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਰ ਫੂਡ ਸਪਲਾਈ ਦਫ਼ਤਰ ਬਠਿੰਡਾ ਵੱਲੋਂ ਵੱਖ-ਵੱਖ ਟੀਮਾ ਤਾਇਨਾਤ ਕਰਕੇ ਰਾਸ਼ਨ ਕਾਰਡਾਂ ਦੀ Digitization ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ ਕਣਕ ਦੀ ਵੰਡ ਵਿੱਚ ਇਨ੍ਹਾ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਰਾਸ਼ਨ ਦੀ ਵੰਡ ਕੀਤੀ ਜਾਣੀ ਹੈ। ਵਿਭਾਗ ਵੱਲੋ ਰਾਸ਼ਨ ਕਾਰਡਾਂ ਦੀ ਬਹਾਲੀ ਦਾ ਕੰਮ ਆਪਣੇ ਪੱਧਰ ਤੇ ਕੀਤਾ ਜਾ ਰਿਹਾ ਹੈ।
ਇਸ ਲਈ ਆਮ ਜਨਤਾ ਨੂੰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕਰਵਾਉਣ ਲਈ ਆਪਣੇ ਦਸਤਾਵੇਜ਼/ਅਧਾਰ ਕਾਰਡ ਆਦਿ ਕਿਸੇ ਵੀ ਪ੍ਰਾਈਵੇਟ ਓਪਰੇਟਰ ਜਾਂ ਡਿਪੂ ਹੋਲਡਰ ਪਾਸ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਇਸ ਲਈ ਰਾਸ਼ਨ ਕਾਰਡ ਧਾਰਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਕੱਟੇ ਗਏ ਰਾਸ਼ਨ ਕਾਰਡ ਮੁੜ ਤੋਂ ਚਾਲੂ ਕਰਵਾਉਣ ਲਈ ਖੱਜਲ-ਖੁਆਰ ਹੋਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੇ ਰਾਸ਼ਨ ਕਾਰਡ ਵਿਭਾਗ ਵੱਲੋਂ ਆਪਣੇ ਪੱਧਰ ਤੇ ਹੀ ਬਹਾਲ ਕੀਤੇ ਜਾ ਰਹੇ ਹਨ।