*ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇ ਕੋਈ ਸਮੱਸਿਆ*
*ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ*
05 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਸਕੱਤਰ ਮਾਰਕਿਟ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਅਧੀਨ ਕੁੱਲ 15 ਮੰਡੀਆਂ ਪੈਂਦੀਆਂ ਹਨ। ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪਾਣੀ ਅਤੇ ਛਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਖਰੀਦ ਕੀਤੀ ਜਾਣੀ ਹੈ। ਇਸ ਲਈ ਝੋਨਾ ਪੂਰੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਜਿਨਸ ਦੀ ਬੋਲੀ ਕਰਵਾਉਣ ਸਮੇਂ ਕੋਈ ਸਮੱਸਿਆ ਨਾ ਆਵੇ।