29 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਵਿੱਚ ਪਹਿਲਾ ਅਤੇ ਪੰਜਾਬ ਪੱਧਰ ‘ਤੇ ਮੈਰਿਟ ਵਿੱਚ 19ਵਾਂ ਸਥਾਨ ਹਾਸਲ ਕਰਨ ਵਾਲੀ ਬਾਬਾ ਬਾਬਾ ਫਰੀਦ ਪਬਲਿਕ ਸਕੂਲ ਸੰਘੇੜਾ ਰੋਡ, ਬਰਨਾਲਾ ਦੇ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਪਦਮਨੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਵਿਨਸੀ ਜਿੰਦਲ ਵੱਲੋਂ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਵਿਖੇ ਮੈਡੀਕਲ ਸਟਰੀਮ ਵਿੱਚ ਦਾਖਲਾ ਲਿਆ ਹੈ। ਉਸਦਾ ਮੁੱਖ ਮਕਸਦ ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰਨਾ ਹੈ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਪਦਮਨੀ ਨੇ ਕਿਹਾ ਕਿ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਦੂਜੇ ਬੱਚਿਆਂ ਨੂੰ ਵੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੀ ਇਸ ਪ੍ਰਾਪਤੀ ਤੋਂ ਸੇਧ ਲੈ ਕੇ ਪੜ੍ਹਾਈ ਕਰਨੀ ਚਾਹੀਦੀ ਹੈ। ਬਾਬਾ ਫ਼ਰੀਦ ਸਕੂਲ ਦੀ ਪ੍ਰਿੰਸੀਪਲ ਜਮੀਲਾ ਨੇ ਕਿਹਾ ਕਿ ਮਹਿਕਪ੍ਰੀਤ ਕੌਰ ਸ਼ੁਰੂ ਤੋਂ ਹੀ ਪੜ੍ਹਾਈ ਪ੍ਰਤੀ ਬਹੁਤ ਹੀ ਹੁਸ਼ਿਆਰ ਵਿਦਿਆਰਥਣ ਰਹੀ ਹੈ। ਪੂਰੀ ਉਮੀਦ ਹੈ ਕਿ ਇਹ ਬੱਚੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਵੀ ਪੰਜਾਬ ਵਿੱਚੋਂ ਮੈਰਿਟ ਹਾਸਲ ਕਰਕੇ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰੇਗੀ।
ਇਸ ਮੌਕੇ ਬਾਬਾ ਫਰੀਦ ਪਬਲਿਕ ਸਕੂਲ ਬਰਨਾਲਾ ਦੇ ਚੇਅਰਮੈਨ ਬਲਾਲ ਮੁਹੰਮਦ, ਪ੍ਰਿੰਸੀਪਲ ਜਮੀਲਾ, ਵਿਦਿਆਰਥਣ ਦੇ ਪਿਤਾ ਗੁਰਤੇਜ ਸਿੰਘ, ਮਾਤਾ ਪਰਮਜੀਤ ਕੌਰ, ਜ਼ਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਕੀਰਤੀ ਦੇਵ ਸ਼ਰਮਾ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਸੁਖਪਾਲ ਢਿੱਲੋਂ ਆਦਿ ਹਾਜਿਰ ਰਹੇ।