16 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜਸਟਿਸ ਅਮਨ ਚੌਧਰੀ, ਮਾਨਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜਨ ਬਰਨਾਲਾ ਜੀ ਵੱਲ੍ਹੋਂ ਜਿਲ੍ਹਾ ਕਚਿਹਰੀਆਂ, ਬਰਨਾਲਾ ਦਾ ਸਾਲਾਨਾ ਨਿਰੀਖਣ ਮਿਤੀ 16.03.2024 ਨੂੰ ਕੀਤਾ ਗਿਆ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਮਲਿਕ ਮਾਨਯੋਗ ਸੀਨੀਅਰ ਸੁਪਰਡੰਟ ਆਫ ਪੁਲਿਸ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਜਿਲ੍ਹਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਜ਼ਸਵਿੰਦਰ ਸਿੰਘ ਢੀਡਸਾਂ ਵੱਲ੍ਹੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸਪੈਕਸ਼ਨ ਦੇ ਦੌਰਾਨ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਬਰਨਾਲਾ ਕਚਿਹਰੀਆਂ ਦੀਆਂ ਸਾਰੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੋਰਾਨ ਉਨ੍ਹਾਂ ਵੱਲ੍ਹੋਂ ਸਮੂਹ ਸਿਵਲ ਅਤੇ ਕ੍ਰਿਮੀਨਲ ਕੋਰਟਾਂ ਦੇ ਕੰਮ—ਕਾਰ ਅਤੇ ਸਲਾਨਾ ਰਿਕਾਰਡ ਦਾ ਮੁਆਇਨਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸਤੋਂ ਬਾਅਦ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਬਰਨਾਲਾ ਜਿਲ੍ਹੇ ਦੇ ਵਕੀਲ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਮਾਨਯੋਗ ਜੱਜ ਸਾਹਿਬ ਨੇ ਵਕੀਲ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਵੱਧ ਤੋਂ ਵੱਧ ਸਹਿਯੋਗ ਮਾਨਯੋਗ ਜੱਜ ਸਾਹਿਬਾਨਾਂ ਨੂੰ ਦੇਣ ਤਾਂ ਜੋ ਪੈਡਿੰਗ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ। ਇਸ ਉਪਰੰਤ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਬਰਨਾਲਾ ਸੈਸ਼ਨਜ਼ ਡਵੀਜ਼ਨ ਦੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਸਾਰੇ ਜੁਡੀਸ਼ੀਅਲ ਅਫ਼ਸਰਾਂ ਨੂੰ ਆਪਣਾ ਕੰਮ ਇਮਾਨਦਾਰੀ, ਮਿਹਨਤ ਲਗਨ ਅਤੇ ਨਿਮਰਤਾ ਨਾਲ ਕਰਨ ਲਈ ਪੇ੍ਰਰਿਤ ਕੀਤਾ ਗਿਆ।
ਸ਼੍ਰੀ ਅਮਨ ਚੌਧਰੀ, ਮਾਨਯੋਗ ਇਸਪੈਕਟਿੰਗ ਜੱਜ ਵੱਲ੍ਹੋਂ ਜਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਪਲਾਟੇਂਸ਼ਨ ਕੀਤੀ ਗਈ।
ਇਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਵੱਲ੍ਹੋਂ ਜਿਲ੍ਹਾ ਜੇਲ, ਬਰਨਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲ੍ਹੋਂ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜੇਲ੍ਹ ਬੰਦੀਆਂ ਲਈ ਬਣਾਏ ਗਏ ਡੈਂਟਲ ਕਲੀਨਿਕ, ਵਾਸ਼ਿਗ ਮਸੀਨ ਅਤੇ ਆਰ.ੳ./ਵਾਟਰ ਕੂਲਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵੱਲ੍ਹੋਂ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਪਲਾਟੇਂਸ਼ਨ ਵੀ ਕੀਤੀ ਗਈ। ਇਸਤੋਂ ਬਾਅਦ ਸ਼੍ਰੀ ਅਮਨ ਚੌਧਰੀ ਜੀ ਵੱਲ੍ਹੋਂ ਬੰਦੀਆਂ ਨੂੰ ਜੇਲ ਵਿੱਚ ਆ ਰਹੀਆ ਮੁਸ਼ਕਿਲਾ ਦਾ ਜਾਇਜਾ ਲਿਆ ਗਿਆ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਵੀ ਦਿੱਤੀ। ਇਸਤੋਂ ਇਲਾਵਾਂ ਉਨ੍ਹਾਂ ਭੋਜਨ, ਪਾਣੀ, ਜੇਲ੍ਹ ਬੈਰਕਾਂ ਦੀ ਸਾਫ ਸਫਾਈ ਅਤੇ ਜੇਲ੍ਹ ਬੰਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜਾ ਲਿਆ।