19 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈਪੀਐਸ ਏ ਡੀ ਜੀ ਪੀ ਵਧੀਕ ਡਾਇਰਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਅਜੇ ਗਾਂਧੀ ਆਈਪੀਐਸ ਐਸਪੀ ਇਨਵੈਸਟੀਗੇਸ਼ਨ ਬਠਿੰਡਾ, ਸ੍ਰੀ ਨਰਿੰਦਰ ਸਿੰਘ ਐਸਪੀ ਸ਼ਹਿਰੀ ਅਤੇ ਸਰਕਲ ਅਫ਼ਸਰਾਂਨ ਬਠਿੰਡਾ ਵੱਲੋਂ ਅੱਜ ਮਿਤੀ 19.4.2024 ਨੂੰ ਸੀ.ਏ.ਪੀ ਐੱਫ ਦੀਆਂ ਟੀਮਾਂ ਅਤੇ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।ਇਸ ਫਲੈਗ ਮਾਰਚ ਵਿੱਚ 2 ਐੱਸ.ਪੀ, 6 ਡੀ.ਐੱਸ.ਪੀ,ਅਤੇ ਐੱਸ.ਐਚ.ਓਜ, ਸੀ.ਏ.ਪੀ.ਐੱਫ.ਦੀਆਂ ਟੀਮਾਂ ਅਤੇ ਪੁਲਿਸ 500 ਦੇ ਕਰੀਬ ਪੁਲਿਸ ਕਰਮਚਾਰੀ ਹਾਜਰ ਸਨ।ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਜਿਸ ਦੇ ਚਲਦੇ ਜ਼ਿਲ੍ਹੇ ਦੇ ਨਾਲ ਲੱਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਜਗ੍ਹਾ ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾ ਅਤੇ ਵਿਅਕਤੀਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਫਲੈਗ ਮਾਰਚ ਕਰਕੇ ਲੋਕਾਂ ਤੱਕ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਉਹ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸੇ ਲੜੀ ਦੇ ਤਹਿਤ ਸ਼ੁਕਰਵਾਰ ਨੂੰ ਪੁਲਿਸ ਕਪਤਾਨ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਅਜੇ ਗਾਂਧੀ ਐਸਪੀਡੀ, ਨਰਿੰਦਰ ਸਿੰਘ SP City ਦੀ ਅਗਵਾਈ ਹੇਠ ਛੇ ਡੀਐਸਪੀ, ਥਾਣਾ ਮੁੱਖੀਆਂ ਤੋਂ ਇਲਾਵਾ 500 ਦੇ ਕਰੀਬ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਹਿੱਸਾ ਲਿਆ। ਇਹ ਮਾਰਚ ਸਥਾਨਕ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਮਾਡਲ ਟਾਊਨ ਦੇ ਰਸਤੇ ਸ਼ਹਿਰ ਦੇ ਬਾਜ਼ਾਰਾਂ ਵਿੱਚਦੀ ਹੁੰਦਾ ਹੋਇਆ ਵਾਪਸ ਪੁਲਿਸ ਲਾਈਨ ਵਿੱਚ ਸਮਾਪਤ ਹੋਇਆ। ਇਸ ਮੌਕੇ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚੜਨ ਲਈ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਪੁਲਿਸ ਦੇ ਮੁਲਾਜ਼ਮਾ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਮੋਰਚੇ ਸੰਭਾਲ ਲਏ ਹਨ। ਜ਼ਿਲ੍ਹੇ ਵਿਚ ਕਿਸੇ ਵੀ ਮਾੜੇ ਅਨਸਰ ਨੂੰ ਪਰ ਨਹੀਂ ਮਾਰਨ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਜੇਲ੍ਹ ਵਿਚੋਂ ਜਮਾਨਤ ਤੇ ਬਾਹਰ ਆਏ ਨਸ਼ਾ ਤਸਕਰਾਂ ਅਤੇ ਅਪਰਾਧਿਕ ਅੰਸਰਾਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਕੋਈ ਵਿਅਕਤੀ ਗੈਰ ਕਾਨੂਨੀ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਖੀ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਡਰ ਤੋਂ ਵਰਤੋਂ ਕਰਨ ਕਿਉਂਕਿ ਪੁਲਿਸ ਹਰ ਸਮੇਂ ਉਹਨਾਂ ਦੇ ਨਾਲ ਹੈ। ਇਸ ਮੌਕੇ ਐਸਐਸਪੀ ਨੇ ਕਿਹਾ ਕਿ ਅਪੀਲ ਕੀਤੀ ਜੇਕਰ ਕਿਸੇ ਵੀ ਤਰ੍ਹਾਂ ਦੇ ਮਾੜੇ ਅੰਸਰਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਮਾੜੇ ਅੰਸਰਾਂ ਦੇ ਨਕੇਲ ਕਸੀ ਜਾ ਸਕਦੀ ਹੈ। ਫਲੈਗ ਮਾਰਚ ਬਾਰੇ ਐਸਐਸਪੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਮਾਰਚ ਕੀਤੇ ਜਾਂਦੇ ਰਹਿਣਗੇ।