ਰੋਕਿਆ, ਉਸੇ ਤਰੀਕੇ ਪੰਜਾਬੀ ਦਿੱਲੀ ਦੀਆਂ ਪਾਰਟੀਆਂ ਵਾਸਤੇ
ਪੰਜਾਬ ਦੇ ਬਾਰਡਰ ਸੀਲ ਕਰ ਦੇਣ: ਸੁਖਬੀਰ ਸਿੰਘ ਬਾਦਲ
ਭਾਜਪਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦਾ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ, ਕਿਹਾ ਕਿਹਾ ਕਿ ਇਹਨਾਂ ਦੀ ਵਾਪਸੀ ਨਾਲ ਹਲਕੇ ਵਿਚ ਪਾਰਟੀ ਮਜ਼ਬੂਤ ਹੋਈ
08 ਮਈ (ਗਗਨਦੀਪ ਸਿੰਘ) ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਲਈ ਵੋਟਾਂ ਨਾਲ ਉਸੇ ਤਰੀਕੇ ਬਾਰਡਰ ਸੀਲ ਕਰ ਦੇਣ ਜਿਸ ਤਰੀਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗ੍ਰਹਿ ਮੰਤਰੀ ਨੇ ਪੰਜਾਬ ਦੇ ਬਾਰਡਰ ਸੀਲ ਕਰ ਕੇ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸ਼ਿਕਾਇਤਾਂ ਵਾਸਤੇ ਦਿੱਲੀ ਮਾਰ ਰੋਕਿਆ ਹੈ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਦੇ ਬਠਿੰਡਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਭਾਜਪਾ ਦੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦਾ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਰਵੀਪ੍ਰੀਤ ਇਕ ਪੰਥਕ ਪਰਿਵਾਰ ਨਾਲ ਸਬੰਧਤ ਹਨ ਅਤੇ ਉਹਨਾਂ ਨੇ ਪਹਿਲਾਂ ਵੀ ਇਸ ਹਲਕੇ ਵਿਚ ਅਕਾਲੀ ਦਲ ਵਾਸਤੇ ਕੰਮ ਕੀਤਾ ਹੈ ਤੇ ਉਹ ਇਮਾਨਦਾਰ ਤੇ ਸੰਜੀਦਾ ਵਿਅਕਤੀ ਹਨ ਜਿਹਨਾਂ ਦੀ ਵਾਪਸੀ ਨਾਲ ਹਲਕੇ ਵਿਚ ਅਕਾਲੀ ਦਲ ਮਜ਼ਬੂਤ ਹੋਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਹਿਹ ਅਕਾਲੀ ਦਲ ਦਾ ਕੇਡਰ ਹੈ ਜਿਸਨੇ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਚੋਂ ਕੱਢਿਆ। ਉਹਨਾਂ ਕਿਹਾ ਕਿ ਕੇਡਰ ਜੀਤ ਮਹਿੰਦਰ ਦੇ ਹੰਕਾਰੀ ਰਵੱਈਏ ਤੇ ਬਦਸਲੂਕੀ ਤੋਂ ਦੁਖੀ ਸੀ ਤੇ ਉਸਨੇ ਪਾਰਟੀ ਨੂੰ ਇਹ ਕਦਮ ਚੁੱਕਣ ਵਾਸਤੇ ਮਜਬੂਰ ਕੀਤਾ।
ਇਸ ਦੌਰਾਨ ਸਰਦਾਰਨੀ ਹਰਸਿਮਰਤ ਕੌਰ ਬਾਦਲ ਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਰਵੀਪ੍ਰੀਤ ਸਿੰਘ ਦਾ ਪਾਰਟੀ ਵਿਚ ਵਾਪਸ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਰਵੀਪ੍ਰੀਤ ਅਕਾਲੀ ਦਲ ਪਰਿਵਾਰ ਦਾ ਹਿੱਸਾ ਹਨ ਤੇ ਉਹਨਾਂ ਦੀ ਵਾਪਸੀ ਨਾਲ ਪਾਰਟੀ ਦੇ ਚੋਣ ਪ੍ਰਚਾਰ ਨੂੰ ਵੱਡਾ ਹੁਲਾਰਾ ਮਿਲੇਗਾ।ਰਵੀਪ੍ਰੀਤ ਸਿੱਧੂ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੇ ਢਾਈ ਸਾਲ ਪਹਿਲਾਂ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਕੇ ਵੱਡੀ ਗਲਤੀ ਕੀਤੀ। ਉਹਨਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਅਤੇ ਮੁਆਫੀ ਮੰਗੀ ਤਾਂ ਉਹ ਸੋਚਦੇ ਸਨ ਕਿ ਕੇਂਦਰ ਸਰਕਾਰ ਕਿਸਾਨ ਭਾਈਚਾਰੇ ਨੂੰ ਇਨਸਾਫ ਦੇਵੇਗੀ। ਪਰ ਉਹਨਾਂ ਦੀਆਂ ਆਸਾਂ ਧਰੀਆਂ ਧਰਾਈਆਂ ਰਹਿ ਗਈਆਂ ਤੇ ਹੁਣ ਉਹ ਮਹਿਸੂਸ ਕਰਦੇ ਹਨ ਕਿ ਸਿਰਫ ਤੇ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀਆਂ ਆਸਾਂ ਨੂੰ ਪੂਰੀਆਂ ਕਰ ਸਕਦਾ ਹੈ ਤੇ ਇਸ ਵਾਸਤੇ ਉਹਨਾਂ ਬਿਨਾਂ ਸ਼ਰਤ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲੀ ਵਾਰ ਜੀਤ ਮਹਿੰਦਰ ਨੇ ਅਕਾਲੀ ਦਲ ਵਿਚੋਂ ’ਟਕਸਾਲੀ’ਅਕਾਲੀ ਪਰਿਵਾਰ ਨੂੰ ਪਾਰਟੀ ਵਿਚੋਂ ਬਾਹਰ ਕੀਤਾ ਤੇ ਹਲਕੇ ਵਿਚ ਉਹਨਾਂ ਨੂੰ ਗ੍ਰਾਂਟਾਂ ਵੀ ਨਹੀਂ ਵੰਡਣ ਦਿੱਤੀਆਂ। ਉਹਨਾਂ ਕਿਹਾ ਕਿ ਜਦੋਂ ਉਹ 2022 ਵਿਚ ਵੋਟਾਂ ਹਾਰਨ ਮਗਰੋਂ ਚੰਡੀਗੜ੍ਹ ਸ਼ਿਫਟ ਹੋ ਗਏ ਤਾਂ ਉਹਨਾਂ ਹਲਕੇ ਵਾਲਿਆਂ ਨਾਲ ਹਰ ਸੰਪਰਕ ਤੋੜ ਦਿੱਤਾ। ਉਹਨਾਂ ਨੇ ਲੋਕਾਂ ਨੂੰ ਇਹ ਵੀ ਚੇਤੇ ਕਰਵਾਇਆ ਕਿ ਪਿਛਲੇ 7 ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਵਿਚ ਹਲਕੇ ਵਿਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਦਮਦਾਰ ਭਾਸ਼ਣ ਦਿੰਦਿਆਂ ਦੱਸਿਆ ਕਿ ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਮੰਤਰੀ ਵਜੋਂ ਇਸ ਹਲਕੇ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਤਾਂ ਕਿਸਾਨਾਂ ਨੂੰ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦੁਆ ਸਕੇ, ਪਾਰਟੀ ਵੱਲੋਂ ਫਸਲਾਂ ਦੇ ਨੁਕਸਾਨ ਦੇ ਮਾਮਲੇ ਵਿਚ ਬਗੈਰ ਗਿਰਦਾਵਰੀ 25-25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਅਤੇ ਸਾਰੀਆਂ ਫਸਲਾਂ ਐਮ ਐਸ ਪੀ ’ਤੇ ਖਰੀਦਣਾ ਤਾਂ ਦੂਰ ਦੀ ਗੱਲ ਹੈ।
ਸਰਦਾਰ ਮਜੀਠੀਆ ਨੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੱਲੋਂ ਅੰਨਦਾਤਾ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਉਹਨਾਂ ਦੀ ਬਦਨਾਮੀ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਕਿਸਾਨ ਭਾਜਪਾ ਉਮੀਦਵਾਰਾਂ ਤੇ ਆਗੂਆਂ ਨੂੰ ਪਿੰਡਾਂ ਵਿਚ ਨਹੀਂ ਵੜ੍ਹਨ ਦੇ ਰਹੇ। ਉਹਨਾਂ ਕਿਹਾ ਕਿ ਕਿਸਾਨ ਸਿਰਫ ਰੋਸ ਪ੍ਰਦਰਸ਼ਨ ਦੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਹ ਭਾਜਪਾ ਪ੍ਰਤੀਨਿਧਾਂ ’ਤੇ ਹਮਲੇ ਨਹੀਂ ਕਰ ਰਹੇ ਪਰ ਫਿਰ ਵੀ ਉਹਨਾਂ ’ਤੇ ਹੂੰਝੂ ਗੈਸ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪਹਿਲਾਂ ਵੀ ਕੇਂਦਰ ਸਰਕਾਰ ਨੇ ਦਿੱਲੀ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖਿਲਾਫ ਤਾਕਤ ਦੀ ਵਰਤੋਂ ਕੀਤੀ ਸੀ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਵਾਜ਼ ਸੰਸਦ ਵਿਚ ਚੁੱਕੀ ਤੇ ਉਹਨਾਂ ਲਈ ਏਮਜ਼ ਦੇ ਉਦਘਾਟਨੀ ਸਮਾਗਮ ਵਿਚ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਨਾਲ ਨਿਆਂ ਕੀਤਾ ਜਾਵੇ।
ਇਸ ਮੌਕੇ ਸੀਨੀਅਰ ਆਗੂ ਮੋਹਣ ਸਿੰਘ ਬੰਗੀ ਵੀ ਹਾਜ਼ਰ ਸਨ।