29 ਜੁਲਾਈ (ਗਗਨਦੀਪ ਸਿੰਘ) ਬਠਿੰਡਾ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਸਮੂਹ ਜੱਜ ਸਾਹਿਬਾਨਾਂ ਨੇ ਵਿਕਾਸ ਮੰਚ, ਬਠਿੰਡਾ ਅਤੇ ਲਿਓਜ਼ ਗਰੀਨ ਸਿਟੀ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਸੁੱਧ ਰੱਖਣ ਤੇ ਉਸ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੌਦੇ ਲਗਾਏ ਗਏ।
ਇਸ ਮੌਕੇ ਸ੍ਰੀ ਸੁਮੀਤ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਬਠਿੰਡਾ ਤੋਂ ਇਲਾਵਾ ਅੱਜ ਸਬ ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ ਵੀ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੁਮੀਤ ਮਲਹੋਤਰਾ ਵੱਲੋ ਹਰੇਕ ਸ਼ਹਿਰ ਵਾਸੀ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਸੰਭਾਲਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਸਮੂਹ ਜੱਜ ਸਾਹਿਬਾਨ, ਸ੍ਰੀ ਰਾਕੇਸ਼ ਕੁਮਾਰ ਨਰੂਲਾ ਅਤੇ ਸਮਾਜ ਸੇਵੀ ਆਦਿ ਮੌਜੂਦ ਸਨ।