ਚੰਡੀਗੜ੍ਹ, 7 ਮਾਰਚ, ਦੇਸ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।