04 ਅਕਤੂਬਰ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪਿੰਡ ਬਰ੍ਹੇ ਬਲਾਕ ਬੁਢਲਾਡਾ ਅਤੇ ਹਮੀਰਗੜ੍ਹ ਢੈਪਈ, ਅਤਲਾ ਕਲਾਂ, ਅਕਲੀਆਂ, ਰੱਲਾ ਬਲਾਕ ਭੀਖੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਖੇਤੀਬਾੜੀ ਦਾ ਕਿੱਤਾ ਜਦੋਂ ਤੋਂ ਸ਼ੁਰੂ ਹੋਇਆ ਹੈ, ਉਦੋਂ ਤੋਂ ਕਿਸਾਨ ਫਸਲਾਂ ਦੀ ਰਹਿੰਦ-ਖੁੰਹਦ ਨੂੰ ਅੱਗ ਨਹੀਂ ਲਗਾਉਂਦੇ ਸੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਫਸਲ ਦੇ ਦਾਣੇ/ਫਲ ਆਦਿ ਜ਼ੋ ਕਿ ਮਨੁੱਖ ਲਈ ਜਰੂਰਤਮੰਤ ਹੁੰਦੇ ਸਨ, ਉਹ ਫਸਲ ਤੋਂ ਪ੍ਰਾਪਤ ਕਰਕੇ ਫਸਲ ਦੀ ਰਹਿੰਦ ਖੁਹੰਦ ਨੂੰ ਜਮੀਨ ਵਿੱਚ ਵਾਹ ਦਿੰਦੇ ਸਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਸੀ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈੈ, ਉੱਥੇ ਜਮੀਨ ਵਿੱਚ ਮੌਜੂਦ ਸੂਖਮ ਜੀਵਾਂ ਦੀ ਹੱਤਿਆ ਵੀ ਹੁੰਦੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾ ਅਨੁਸਾਰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕੀਤੀ ਜਾਵੇ, ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧ ਅਸਾਨੀ ਨਾਲ ਹੋ ਸਕੇ। ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮਹੁੱਇਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨਾਂ ਦੱਸਿਆ ਕਿ ਛੋਟੇ ਵਰਗ ਦੇ ਕਿਸਾਨਾਂ ਨੁੰ ਸਹਿਕਾਰੀ ਸਭਾ ਵੱਲੋਂ ਖੇਤੀ ਸੰਦ ਮੁਫਤ ਦਿੱਤੇ ਜਾਣਗੇ ਅਤੇ ਸਭਾ ਦਾ ਟਰੈਕਟਰ ਸਿਰਫ ਤੇਲ ਉੱਪਰ 05 ਏਕੜ ਤੋਂ ਘੱਟ ਕਿਸਾਨਾਂ ਲਈ ਕਿਰਾਏ ’ਤੇ ਦਿੱਤਾ ਜਾਵੇਗਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਗਿਆਨਿਕ ਸੈਂਟਰ ਪ੍ਰਦੂਸ਼ਣ ਕੰਟਰੋਲ ਅਤੇ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋ ਗੋਰਵ ਗਹਿਲੋਤ ਇਸ ਕੈੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ।
ਕੈਂਪ ਦੌਰਾਨ ਨਰਿੰਦਰ ਸਿੰਘ, ਅਮਨਦੀਪ ਸਿੰਘ, ਜਰਮਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਵੀ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆ ’ਤੇ ਜਾਣਕਾਰੀ ਦਿੱਤੀ। ਇਸ ਮੌਕੇ ਅਵਤਾਰ ਸਿੰਘ, ਖੇਤੀਬਾੜੀ ਉਪ ਨਿਰੀਖਕ, ਮੋਹਤਬਰ ਕਿਸਾਨਾਂ ਤੋਂ ਇਲਾਵਾ ਸਹਿਕਾਰੀ ਸਭਾ ਦੇ ਮੈਂਬਰ ਵੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਥਾਵਾਂ ’ਤੇ ਲਗਾਏ ਕਿਸਾਨ ਸਿਖਲਾਈ ਕੈਂਪ
Leave a comment