30 ਜਨਵਰੀ, ਲੁਧਿਆਣਾ: ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ ਅੱਜ ਲੁਧਿਆਣਾ ਵਿੱਖੇ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਕਾਰਕੁੰਨਾਂ ਦੀ ਭਰਵੀਂ ਮੀਟਿੰਗ ਹੋਈ।ਇਸ ਦੌਰਾਨ ਪੰਜਾਬ ਵਿੱਚ ਫਿਰਕੂ ਨਫਰਤ ਫੈਲਾਉਣ ਦੇ ਇਰਾਦੇ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਦਾ ਬਹਾਨਾ ਬਣਾਕੇ , ਤਰਕਸ਼ੀਲ ਅਤੇ ਜਮਹੂਰੀ ਕਾਰਕੁੰਨਾ ਖਿਲਾਫ ਧਾਰਾ 295 ਅਤੇ 295 ਏ ਤਹਿਤ ਪਰਚੇ ਦਰਜ ਕਰਵਾਏ ਜਾਣ ਖਿਲਾਫ ਪ੍ਰਸਾਸਨਿਕ ਅਧਿਕਾਰੀਆਂ ਅਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇ ਕੇ ਦਰਜ ਕੀਤੇ ਸਾਰੇ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਦਰਜ ਹੋਏ ਕੇਸਾਂ ਵਿੱਚ ਮਾ ਸੁਰਜੀਤ ਦੌਧਰ, ਭੁਪਿੰਦਰ ਸਿੰਘ ਫੌਜੀ, ਦਵਿੰਦਰ ਰਾਣਾ, ਇਕਬਾਲ ਧਨੌਲਾ ਅਤੇ ਸਾਈਨਾ ਅਤੇ ਹੋਰਾਂ ਤੇ ਪਾਏ ਝੂਠੇ ਕੇਸ ਵਰਨਣ ਯੋਗ ਹਨ। ਜੱਥੇਬੰਦੀਆਂ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ, ਕਾਰਖਾਨਾ ਮਜਦੂਰ ਯੂਨੀਅਨ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਨੌਜਵਾਨ ਭਾਰਤ ਸਭਾ ਪੰਜਾਬ, ਦੇਸ਼ ਬਚਾਓ ਮੰਚ, ਡੈਮੋਕ੍ਰੇਟਿਕ ਲਾਇਰ ਐਸੋਸੀਏਸ਼ਨ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਲੋਕ ਮੋਰਚਾ ਪੰਜਾਬ, ਇਨਕਲਾਬੀ ਕੇਂਦਰ ਪੰਜਾਬ, ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਲੁਧਿਆਣਾ, ਪ੍ਰਗਤੀਸ਼ੀਲ ਲੇਖਕ ਸੰਘ (ਲੁਧਿਆਣਾ) ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਸ਼ਾਮਲ ਸਨ।
ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਸਮੇਂ ਦੇ ਕੁੱਝ ਦ੍ਰਿਸ਼ਃ
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ ਲੁਧਿਆਣਾ ਵਿੱਖੇ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਕਾਰਕੁੰਨਾਂ ਦੀ ਭਰਵੀਂ ਮੀਟਿੰਗ ਹੋਈ
Leave a comment