05 ਤੋਂ 07 ਅਗਸਤ ਤੱਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ
ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਕੀਤੇ ਗਏ 34ਵੀਂ ਪ੍ਰਾਂਤ ਪੱਧਰੀ ਖੇਡਾਂ ਵਿੱਚ ਸ਼੍ਰੀ ਤਾਰਾ ਚੰਦ
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਵੱਖ -ਵੱਖ ਖੇਡਾਂ ਵਿੱਚ ਸੋਨ ਤਗ਼ਮੇ ਜਿੱਤ ਕੇ ਆਪਣਾ
ਤੇ ਆਪਣੇ ਵਿੱਦਿਆ ਮੰਦਰ ਦਾ ਨਾਂ ਚਮਕਾਇਆ। ਬਾਸਕਟ-ਬਾਲ ਦੀ ਖੇਡ ਵਿੱਚ ਅੰਡਰ-14, ਅੰਡਰ -17, ਤੇ
ਅੰਡਰ -19 ਗਰੁੱਪ ਵਿੱਚ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਤੇ ਸਕੇਟਿੰਗ ਵਿੱਚ ਅੰਡਰ -14,
ਅੰਡਰ -17 ਲੜਕਿਆਂ ਨੇ ਪਹਿਲਾ ਸਥਾਨ ਤੇ ਅੰਡਰ -19 ਗਰੁੱਪ ਵਿੱਚ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜੇਤੂ ਖਿਡਾਰੀਆਂ ਨੂੰ ਮੈਡਲ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ਼੍ਰੀ ਸੰਜੀਵ ਕੁਮਾਰ ਨੇ ਜੇਤੂ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸ਼੍ਰੀ ਭਰਭੂਰ ਸਿੰਘ ਅਤੇ ਦੀਦੀ ਸਿਮਰਨ ਕੌਰ ਨੂੰ ਵਧਾਈ ਦਿੱਤੀ ਅਤੇ ਜਿੱਤ ਦੀ ਇਸ ਪਰੰਪਰਾ ਨੂੰ ਬਰਕਰਾਰ ਰੱਖਣ ਦੀ ਉਮੀਦ ਜ਼ਾਹਿਰ ਕਰਦੇ ਹੋਏ ਅਗਲੇ ਪੱਧਰ ਦੇ ਖੇਡ ਮੁਕਾਬਲਿਆਂ ਲਈ
ਸ਼ੁਭਕਾਮਨਾਵਾਂ ਦਿੱਤੀਆਂ ।
ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਜਿੱਤੇ ਸੋਨ ਤਗ਼ਮੇ
Leave a comment