By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ
ਮਾਲਵਾ

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ

gagan phul
Last updated: 2024/01/04 at 11:42 AM
gagan phul 1 year ago
Share
SHARE

-ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ

-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ

4 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ ਸੰਭਾਲ ਸਬੰਧੀ, ਮਿੱਟੀ ਦੀ ਸੰਭਾਲ ਸਬੰਧੀ, ਜੈਵਿਕ ਰਸੋਈ ਬਾਗਬਾਨੀ ਸਬੰਧੀ, ਪਾਣੀ ਪ੍ਰਬੰਧਨ ਤੇ ਕੰਪੋਸਟਿੰਗ ਸਬੰਧੀ, ਹਵਾ ਪ੍ਰਦੂਸ਼ਣ ਵਿੱਚ ਕਮੀ, ਆਵਾਜ ਪ੍ਰਦੂਸ਼ਣ, ਊਰਜਾ ਦੀ ਬੱਚਤ, ਸੋਲਰ ਐਨਰਜੀ, ਬਾਜਰੇ ਤੇ ਵਿਸ਼ੇਸ਼ ਜ਼ੋਰ ਨਾਲ ਸਿਹਤਮੰਦ ਭੋਜਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

          ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ‘ਸੋਚ’ (ਵਾਤਾਵਰਨ ਦੇ ਇਲਾਜ ਤੇ ਸੰਭਾਲ ਵਾਲੀ ਸੋਸਾਇਟੀ)  ਇੱਕ ਨਨ-ਪ੍ਰੋਫਿਟ ਸੰਸਥਾ ਹੈ ਜਿਹੜੀ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਲੋਕਾਂ ਨੂੰ ਫਿਰ ਤੋਂ ਕੁਦਰਤ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਹ ਸੰਸਥਾ ਪਿਛਲੇ ਦੋ ਸਾਲਾਂ ਤੋਂ ਵਾਤਾਵਰਨ ਸੰਭਾਲ ਮੇਲੇ ਆਯੋਜਿਤ ਕਰਵਾ ਰਹੀ ਹੈ ਜਿਸ ਰਾਹੀਂ ਲੋਕਾਂ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਤਾਵਰਨ ਸੰਭਾਲ ਮੇਲੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਗ੍ਰਾਮ ਪੰਚਾਇਤਾਂ, ਐਨ.ਜੀ.ਓ.ਜ਼, ਵਿਅਕਤੀਗਤ ਲੋਕਾਂ, ਵਿਦਿਆਰਥੀਆਂ ਆਦਿ ਨੂੰ 10 ਐਵਾਰਡਾਂ ਨਾਲ ਸਨਮਾਨਿਆ ਜਾਵੇਗਾ। ਐਵਾਰਡਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਲੱਖ ਦੀ ਇਨਾਮੀ ਰਾਸ਼ੀ ਵਾਲਾ ਪਹਿਲਾ ਐਵਾਰਡ ‘ਪੁਰਾਤਨ ਝਿੜੀ ਐਵਾਰਡ’ ਪੰਜਾਬ ਦੀ ਉਸ ਪੰਚਾਇਤ ਜਾਂ ਸੰਸਥਾ ਨੂੰ ਦਿੱਤਾ ਜਾਵੇਗਾ ਜਿਸ ਨੇ ਆਪਣੇ ਪਿੰਡ ਵਿੱਚ ਘੱਟੋ ਘੱਟ 100 ਸਾਲ ਤੋਂ ਪੁਰਾਤਨ ਝਿੜੀ ਨੂੰ ਕੁਦਰਤੀ ਰੂਪ ਵਿੱਚ ਸੰਭਾਲਿਆ ਹੋਵੇ। 75 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਵਾਲਾ ਦੂਸਰਾ ‘ਜਿੱਥੇ ਸਫ਼ਾਈ ਉੱਥੇ ਖੁਦਾਈ’ ਐਵਾਰਡ ਪੰਜਾਬ ਦੀ ਉਸ ਗ੍ਰਾਮ ਪੰਚਾਇਤ/ਸੰਸਥਾ ਨੂੰ ਦਿੱਤਾ ਜਾਵੇਗਾ ਜਿਸ ਨੇ ਆਪਣੇ ਪਿੰਡ ਨੂੰ ਕੁਦਰਤ ਦੇ ਨੇੜੇ ਰੱਖਦਿਆਂ ਗਲੀਆਂ-ਨਾਲੀਆਂ, ਛੱਪੜਾਂ, ਜਨਤਕ ਥਾਵਾਂ ਆਦਿ ਨੂੰ ਸਾਫ਼ ਸੁਥਰਾ ਰੱਖਿਆ ਹੋਵੇ। 50 ਹਜ਼ਾਰ ਦੀ ਇਨਾਮੀ ਰਾਸ਼ੀ ਵਾਲਾ ਤੀਸਰਾ ਐਵਾਰਡ ਪੰਜਾਬ ਵਿੱਚ ਅਮਲੀ ਰੂਪ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਦੇਖਭਾਲ, ਬਚਾਅ ਆਦਿ ਵਿੱਚ ਅਹਿਮ ਯੋਗਦਾਨ ਪਾ ਰਹੇ ਮਿਹਨਤੀ ਵਿਅਕਤੀ/ਵਿਅਕਤੀਆਂ ਨੂੰ ਦਿੱਤਾ ਜਾਵੇਗਾ। ਚੌਥਾ ਐਵਾਰਡ 50 ਹਜ਼ਾਰ ਰੁਪਏ ਦੀ ਰਾਸ਼ੀ ਵਾਲਾ ‘ਜੈਵਿਕ ਖੇਤੀ ਐਵਾਰਡ’ ਹੋਵੇਗਾ, ਇਹ ਐਵਾਰਡ ਪੰਜਾਬ ਦੇ ਕੁਦਰਤੀ ਪੱਖੀ ਸੋਚ ਰੱਖਣ ਵਾਲੇ ਉਸ ਕਿਸਾਨ ਨੂੰ ਦਿੱਤਾ ਜਾਵੇਗਾ, ਜੋ ਧਰਤ ਨੂੰ ਮਾਂ ਰੂਪ ਸਮਝਦਿਆਂ ਹੋਇਆਂ, ਨਾ ਤਾਂ ਜ਼ਮੀਨ ਵਿੱਚ ਨਾੜ ਨੂੰ ਅੱਗ ਲਾ ਰਿਹਾ ਹੋਵੇਗਾ ਤੇ ਨਾ ਹੀ ਰਸਾਇਣਿਕ ਖੇਤੀ ਢੰਗਾਂ ਨੂੰ ਵਰਤ ਰਿਹਾ ਹੋਵੇਗਾ। ਕਣਕ ਝੋਨੇ ਦੇ ਫ਼ਸਲੀ ਚੱਕਰ ਦੀ ਬਿਜਾਏ ਬਹੁਭਾਂਤੀ ਭਾਵ ਅਲੱਗ ਅਲੱਗ ਫ਼ਸਲਾਂ ਦੀ ਖੇਤੀ ਕਰਦਾ ਹੋਵੇਗਾ। ਜੈਵਿਕ ਵਸੀਲਿਆਂ ਨਾਲ ਜੈਵਿਕ ਕਾਰਬਨ ਭਰਪੂਰ ਜ਼ਮੀਨ ਵਾਲਾ ਕਿਸਾਨ ਇਸ ਐਵਾਰਡ ਦਾ ਹੱਕਦਾਰ ਹੋਵੇਗਾ। 25 ਹਜ਼ਾਰ ਰੁਪਏ ਇਨਾਮੀ ਰਾਸ਼ੀ ਵਾਲਾ ਪੰਜਵਾਂ ਐਵਾਰਡ ‘ਛੱਤ ਤੇ ਬਗੀਚੀ ਐਵਾਰਡ’ ਪੰਜਾਬ ਦੇ ਉਸ ਕੁਦਰਤ ਪ੍ਰੇਮੀ ਨੂੰ ਦਿੱਤਾ ਜਾਵੇਗਾ, ਜੋ ਜੈਵਿਕ ਵਸੀਲਿਆਂ ਨਾਲ ਛੱਤ ਤੇ ਘਰੇਲੂ ਬਗੀਚੀ ਬਣਾ ਕੇ ਸਬਜੀਆਂ, ਫਲਾਂ ਤੇ ਫੁੱਲਾਂ ਆਦਿ ਦੀ ਪ੍ਰਾਪਤ ਕਰ ਰਿਹਾ ਹੋਵੇ। 25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਵਾਲਾ ਛੇਵਾਂ ‘ਗਰੀਨ ਕੈਂਪਸ ਐਵਾਰਡ’ ਪੰਜਾਬ ਦੇ ਕਿਸੇ ਵੀ ਕੁਦਰਤੀ ਪੱਖੀ ਸੋਚ ਰੱਖਣ ਵਾਲੇ ਉਸ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਹਰਿਆਵਲ ਅਤੇ ਵਾਤਾਵਰਨ ਸੰਭਾਲ ਨੂੰ ਤਰਜੀਹ ਦਿੰਦੇ ਹੋਏ ਕੈਂਪਸ ਨੂੰ ਸਾਫ਼ ਸੁਥਰਾ ਤੇ ਕੁਦਰਤ ਪੱਖੀ ਬਣਾਇਆ ਗਿਆ ਹੋਵੇਗਾ।

          ਸੱਤਵਾਂ ਐਵਾਰਡ ‘ਬਹੁਭਾਂਤੀ ਖੇਤੀ ਮਾਡਲ ਐਵਾਰਡ’ ਹੋਵੇਗਾ ਇਹ ਐਵਾਰਡ ਪੰਜਾਬ ਦੇ ਕਿਸੇ ਵੀ ਖੇਤੀਬਾੜੀ ਕਾਲਜ ਦੇ ਉਨ੍ਹਾਂ ਕੁਦਰਤੀ ਪੱਖੀ ਸੋਚ ਰੱਖਣ ਵਾਲੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਬਹੁਭਾਂਤੀ ਖੇਤੀ ਦੇ ਮਾਡਲ ਨੂੰ ਦਿੱਤਾ ਜਾਵੇਗਾ, ਜੋ ਵਾਤਾਵਰਨ ਸੰਭਾਲ ਹਿੱਤ ਮਾਡਲ ਪ੍ਰਦਰਸ਼ਿਤ ਕਰਨਗੇ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ 94637-74370 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

          ਅੱਠਵਾਂ ਐਵਾਰਡ ‘ਵਾਤਾਵਰਨ ਸੰਭਾਲ ਤੇ ਮਾਡਲ ਐਵਾਰਡ’ ਹੋਵੇਗਾ, ਇਹ ਐਵਾਰਡ ਕੁਦਰਤੀ ਪੱੀਖੀ ਸੋਚ ਰੱਖਣ ਵਾਲੇ ਸਰਕਾਰੀ ਸਕੂਲ ਅਤੇ ਪ੍ਰਾਈਵੇਟ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਜੋ ਵਾਤਾਵਰਨ ਸੰਭਾਲ ਹਿੱਤ ਮਾਡਲ ਪ੍ਰਦਰਸ਼ਿਤ ਕਰਨਗੇ। ਪ੍ਰਤੀਯੋਗਤਾ ਅਪਲਾਈ ਕਰਨ ਦੀ ਆਖਰੀ ਮਿਤੀ 25 ਜਨਵਰੀ, 2024 ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9501800708 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

          ਨੌਵਾਂ ਐਵਾਰਡ ‘ਵਾਤਾਵਰਨ ਸਬੰਧੀ ਲਘੂ ਫ਼ਿਲਮ ਐਵਾਰਡ’ ਹੋਵੇਗਾ ਇਹ ਐਵਾਰਡ ਪੰਜਾਬ ਦੇ ਵਾਤਾਵਰਨ ਨਾਲ ਸਬੰਧਤ ਵਿਸ਼ੇ ਤੇ ਬਣਾਈ ਗਈ ਲਘੂ ਫ਼ਿਲਮ (ਵੱਧ ਤੋਂ ਵੱਧ ਤਿੰਨ ਮਿੰਟ) ਨੂੰ ਦਿੱਤਾ ਜਾਵੇਗਾ। ਇਹ ਐਵਾਰਡ ਸਬੰਧੀ ਅਪਲਾਈ ਕਰਨ ਦੀ ਆਖਰੀ ਮਿਤੀ 8 ਜਨਵਰੀ 2024 ਹੈ।

ਦਸਵਾਂ ਐਵਾਰਡ ਵਾਤਾਵਰਨ ਸੰਭਾਲ ਉੱਪਰ ਫੋਟੋਗ੍ਰਾਫੀ ਨਾਲ ਸਬੰਧਤ ਹੋਵੇਗਾ ਤੇ ਇਹ ਪੰਜਾਬ ਦੇ ਗੈਰ ਪੇਸ਼ੇਵਰ ਫੋਟੋਗ੍ਰਾਫਰ ਵੱਲੋਂ ਖਿੱਚੀ ਗਈ ਤਸਵੀਰ ਨੂੰ ਦਿੱਤਾ ਜਾਵੇਗਾ। ਫੋਟੋਗ੍ਰਾਫਰ ਵੱਲੋਂ ਤਸਵੀਰ ਰਿਹਾਇਸ਼ੀ ਖੇਤਰ ਵਿੱਚ ਦਿਖਣ ਵਾਲੀ ਕੁਦਰਤ ਜਾਂ ਜੀਵ ਜੰਤੂਆਂ ਨਾਲ ਸਬੰਧਤ ਹੋਣੀ ਚਾਹੀਦੀ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ, ਅਪਲਾਈ ਕਰਨ ਵਾਲੇ ਪ੍ਰੋਫਾਰਮੇ ਜਾਂ ਹੋਰ ਵਧੇਰੇ ਜਾਣਕਾਰੀ ਲਈ www.sochngo.org ਉੱਪਰ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਮੋਬਾਇਲ ਨੰਬਰ 82839-33002 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਐਵਾਰਡਾਂ ਲਈ ਜਰੂਰ ਅਪਲਾਈ ਕਰਨ।

gagan phul 4 January 2024 4 January 2024
Share This Article
Facebook Twitter Whatsapp Whatsapp Email Print
Previous Article ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
Next Article ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ815
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ815
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?