ਸਮਨਦੀਪ ਸਿੰਘ ਖੀਵਾ
ਭੀਖੀ 13 ਅਗਸਤ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ‘ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ’ ਵਿਭਾਗ ਵੱਲੋਂ ਐਮ.ਲਿਬ,ਬੀ.ਲਿਬ ਤੇ ਡੀ.ਲਿਬ ਦੇ ਵਿਦਿਆਰਥੀਆਂ ਲਈ ਨਵੇਂ ਮੌਕੇ ‘ਇੰਡਕਸ਼ਨ ਪ੍ਰੋਗਰਾਮ’ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸ਼ਮਾਂ ਰੌਸ਼ਨ ਕਰਨ ਦੀ ਰਸਮ ਨਿਭਾਈ ਗਈ।ਵਿਭਾਗ ਦੇ ਮੁਖੀ ਅ.ਪ੍ਰੋ.ਵਨੀਤਾ ਰਾਣੀ ਨੇ ਵਿਭਾਗੀ ਜਾਣ- ਪਛਾਣ ਕਰਵਾਉਂਦਿਆਂ ਜਿਥੇ ਵਿਭਾਗ ਦੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਓਥੇ ਹੀ ਇਸ ਪ੍ਰੋਗਰਾਮ ਦੀ ਰੂਪ ਰੇਖਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ਦਾ ਰਸਮੀ ਤੌਰ ‘ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਲਾਇਬ੍ਰੇਰੀ ਅਤੇ ਇਸ ਦੀ ਪੇਸ਼ੇਵਰ ਸਿਖਲਾਈ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਨੇ ਬੜੇ ਪ੍ਰੇਰਨਾਦਾਇਕ ਸ਼ਬਦਾਂ ਵਿੱਚ ਇਸ ਕੋਰਸ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦਿਆਂ, ਸ਼ਖ਼ਸੀਅਤ ਉਸਾਰੀ ‘ਤੇ ਜ਼ੋਰ ਦੇਣ ਲਈ ਕਿਹਾ। ਇਸ ਤੋਂ ਬਾਅਦ ਲਾਇਬ੍ਰੇਰੀ ਵਿਭਾਗ ਦੇ ਅ.ਪ੍ਰੋ ਚਰਨਜੀਤ ਕੌਰ, ਮੀਤ ਕੌਰ, ਜਗਤਾਰ ਸਿੰਘ ਆਦਿ ਨੇ ਵਿਦਿਆਰਥੀਆਂ ਨੂੰ ਆਪਣੀ ਜਾਣ-ਪਛਾਣ ਕਰਵਾਉਂਦਿਆਂ ਆਪੋ-ਆਪਣੇ ਪੜ੍ਹਾਏ ਜਾਣ ਵਾਲ਼ੇ ਵਿਸ਼ਿਆਂ, ਅਕਾਦਮਿਕ ਸੈੱਲਾਂ,ਐਸੋਸ਼ੀਏਸ਼ਨਾਂ ਤੇ ਕਲੱਬਾਂ ਦੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਦਿਆਥੀਆਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਅ. ਪ੍ਰੋ. ਮਨਜਿੰਦਰ ਸਿੰਘ ਨੇ ਵਿਸਥਾਰ ਸਹਿਤ ਦੱਸਿਆ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਅ.ਪ੍ਰੋ ਹਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਖੇਡ- ਪ੍ਰਾਪਤੀਆਂ ਬਾਰੇ ਦਸਦਿਆਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਕਾਲਜ ਦੇ ਗਾਇਡੈਂਸ ਐਂਡ ਪਲੇਸਮੇਂਟ ਸੈੱਲ ਦੇ ਮੁਖੀ ਅ. ਪ੍ਰੋ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਬਾਰੇ ਜਾਣੂੰ ਕਰਵਾਉਂਦਿਆਂ, ਇਸ ਸੈੱਲ ਦਾ ਭਰਪੂਰ ਲਾਹਾ ਲੈਣ ਲਈ ਕਿਹਾ। ਕਾਲਜ ਦੇ ਪੁਰਾਣੇ ਵਿਦਿਆਰਥੀਆਂ ਸੁਖਦੀਪ ਕੌਰ, ਸੁਖਪ੍ਰੀਤ ਕੌਰ ਅਤੇ ਵੀਰਪਾਲ ਕੌਰ ਆਦਿ ਨੇ ਨਵੇਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਅਖ਼ੀਰ ਵਿੱਚ
ਕਾਲਜ ਦੇ ਡੀਨ ਓਪਰੇਸ਼ਨਜ ਪ੍ਰੋ: ਸੁਰਜਨ ਸਿੰਘ ਵਿਦਿਆਰਥੀਆਂ ਨੂੰ ਪੇਸ਼ੇਵਰ ਪੜਾਈ ਦੇ ਨਾਲ-ਨਾਲ ਅਨੁਸ਼ਾਸਨ ਦੀ ਮੱਹਤਤਾ ‘ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆਰਥੀ, ਸਹਿਯੋਗੀ ਤੇ ਪੇਸ਼ੇਵਰ ਬਣਨ ਦੀ ਸਲਾਹ ਦਿੱਤੀ। ਮੰਚ ਸੰਚਾਲਨ ਅ. ਪ੍ਰੋ.ਸੁਖਚੈਨ ਸਿੰਘ ਨੇ ਕੀਤਾ।ਕਾਲਜ ਦੇ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਪ੍ਰੋਗਰਾਮ ਦੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਨ ‘ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।