ਭੀਖੀ, 11 ਫਰਵਰੀ
ਸਥਾਨਕ ਨੈਸਨਲ ਕਾਲਜ ਦਾ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਬੀ ਏ ਭਾਗ ਦੂਜਾ ਦੇ ਸਮੈਸਟਰ ਚੌਥਾ ਦਾ ਨਤੀਜਾ ਸੌ ਪ੍ਰਤੀਸਤ ਰਿਹਾ। ਕਾਲਜ ਪਿ੍ਰੰਸੀਪਲ ਡਾ. ਐਮਕੇ ਮਿਸਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਖਾ ਰਾਣੀ ਨੇ 70ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਸੁਖਜੀਤ ਸਿੰਘ ਅਤੇ ਸਤਿਗੁਰ ਸਿੰਘ ਨੇ ਸਾਂਝੇ ਤੌਰ ਤੇ 68 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਜਸਵੀਰ ਕੌਰ ਨੇ 67 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪਿ੍ਰੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਅੱਗੇ ਵਧਣ ਲਈ ਉਤਸਾਹਿਤ ਕੀਤਾ। ਇਸ ਮੌਕੇ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਉੱਚ ਮੁਕਾਮ ਹਾਸਿਲ ਕਰਨ ਤੇ ਆਪਣੇ ਮਾਪਿਆਂ ਦਾ ਨਾਮ ਰੌਸਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ, ਪ੍ਰੋ ਸੰਟੀ ਕੁਮਾਰ, ਪ੍ਰੋ ਕੁਲਦੀਪ ਸਿੰਘ, ਪ੍ਰੋ ਜਸਪ੍ਰੀਤ ਕੌਰ, ਪ੍ਰੋ ਸੁਖਪਾਲ ਕੌਰ ਅਤੇ ਸਮੂਹ ਸਟਾਫ ਹਾਜਰ ਸੀ।
ਫੋਟੋ ਕੈਪਸ਼ਨ: ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ