05 ਅਗਸਤ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵੱਲੋਂ ਪਿਛਲੇ ਦਿਨੀਂ ਆਏ ਬੀਏ ਭਾਗ ਪੰਜਵੇਂ ਤੇ ਛੇਵੇਂ ਵਿਚ ਆਏ ਨਤੀਜਿਆਂ ਵਿੱਚ AW,RLF ਤੇ ਹੋਰ ਤਕਨੀਕੀ ਸਮੱਸਿਆਵਾਂ ਸਬੰਧੀ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਿਆ।ਇਸ ਤੋਂ ਇਲਾਵਾ ਕੁਝ ਵਿਦਿਆਰਥੀਆਂ ਪੇਪਰ ਦੇਣ ਦੇ ਬਾਵਜੂਦ ਪੇਪਰ ਵੀ ਰਿਜਲਟ ਨਹੀਂ ਨਿਕਲ ਰਿਹਾ ।ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ ਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਬੀਏ ਭਾਗ ਪੰਜਵਾਂ ਤੇ ਛੇਵਾਂ ਦੇ ਨਤੀਜੇ ਆਏ ਹਨ ਜਿਸ ਵਿੱਚ ਵਿਦਿਆਰਥੀਆਂ ਦੇ ਰਿਜਲਟ ਤੇ RLW,AW ਤੇ ਕੁਝ ਵਿਦਿਆਰਥੀਆਂ ਵੱਲੋਂ ਪੇਪਰ ਦੇ ਬਾਵਜੂਦ ਵੀ ਵਿਦਿਆਰਥੀਆਂ ਨੂੰ ਪੇਪਰ ਵਿਚੋਂ ਗੈਰਹਾਜ਼ਰ ਕੀਤਾ ਗਿਆ ਹੈ।ਜਿਸ ਕਰਕੇ ਵਿਦਿਆਰਥੀਆਂ ਦੇ DMC ਰੁਕ ਜਾਂਦੇ ਹਨ ਤੇ ਵਿਦਿਆਰਥੀਆਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਵਿੱਚ ਕੁਝ ਵਿਦਿਆਰਥੀ ਅਖੀਰਲੇ ਸਮੈਸਟਰ ਵਾਲੇ ਹਨ ਜਿਨ੍ਹਾਂ ਨੂੰ ਅੱਗੇ ਦਾਖਲਾ ਲੈਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਦਿਆਰਥੀ ਆਗੂ ਨੇ ਕਿਹਾ ਕਿ ਇਹ ਸਮੱਸਿਆਵਾਂ ਕੁਝ ਕਲਰਕੀ ਗਲਤੀਆਂ ਕਰਕੇ ਆਉਂਦੀਆ ਜਿਸ ਦਾ ਖਾਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਾ ਪੈਦਾ ਹੈ।ਇਸ ਕਰਕੇ ਵਿਦਿਆਰਥੀਆਂ ਵੱਲੋਂ ਇਹ ਮੰਗ ਕੀਤੀ ਕਿ ਇਹਨਾਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕੀਤਾ ਜਾਵੇ।ਪ੍ਰਿੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਹ ਸਮੱਸਿਆਵਾਂ ਜਲਦ ਹੀ ਹੱਲ ਕੀਤੀਆਂ ਜਾਣ ਗਈਆਂ।ਇਸ ਮੌਕੇ ਵਿਦਿਆਰਥੀ ਆਗੂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਾਂਸਟੀਚੂਐਂਟ ਕਾਲਜਾਂ ਚ ਪੜਦੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਕੀਤੇ ਗਏ ਫੈਂਸਲਾ ਨੂੰ ਰੱਦ ਕਰਵਾਉਣ ਸਬੰਧੀ ਵਿਦਿਆਰਥੀਆਂ ਨੂੰ ਆਉਣ ਵਾਲੇ ਸੱਦੇ ਲਈ ਤਿਆਰ ਰਹਿਣਾ ਚਾਹੀਦਾ ਹੈ।ਵਿਦਿਆਰਥੀ ਆਗੂ ਗੁਰਦਾਤ ਸਿੰਘ, ਅਕਾਸ਼ਦੀਪ ਸਿੰਘ, ਨਵਜੋਤ ਸਿੰਘ , ਹੈਪੀ ਤੇ ਸੰਧਿਆ ਸ਼ਾਮਲ ਸਨ ।