20 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ, ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ ਦੀ ਨਿਗਰਾਨੀ ਹੇਠ ਜਿਲ੍ਹਾ ਬਠਿੰਡਾ ਵਿੱਚ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ੱਕੀ ਪੁਰਸ਼ਾਂ ਦੇ ਠਿਕਾਣਿਆ ਤੇ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ।ਇਸੇ ਤਰ੍ਹਾਂ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਅਤੇ ਵੱਖ-ਵੱਖ ਕਸਬਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਸਖਤ ਨਾਲ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁੱਕਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਂਦੇ ਹੋਏ ਦੱਸਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 46 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 34 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਕੰਨਫਰਮ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਸ਼੍ਰੀ ਤਾਰਾ ਚੰਦ ਪੁੱਤਰ ਸ਼੍ਰੀ ਰਾਮ ਕੁਮਾਰ ਵਾਸੀ ਸੋਹਨਪਲ ਜਿਲ੍ਹਾ ਚੂਰੂ (ਰਾਜਸਥਾਨ) ਖਿਲਾਫ ਮੁਕੱਦਮਾ ਨੰਬਰ 134 ਮਿਤੀ 14.7.2023 ਅ/ਧ 21ਸੀ ਐੱਨ.ਡੀ.ਪੀ.ਐੱਸ ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਦਰਜ ਹੈ, ਜਿਸ ਪਾਸੋਂ 270 ਗਰਾਮ ਹੈਰੋਇਨ ਅਤੇ 1 ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਜਗਸੀਰ ਸਿੰਘ ਪੁੱਤਰ ਸ਼ੇਰ ਸਿੰਘ ਪਿੰਡ ਮਹਿਰਾਜ ਜਿਲ੍ਹਾ ਬਠਿੰਡਾ ਜਿਸ ਖਿਲਾਫ ਮੁੱਕਦਮਾ ਨੰਬਰ 143 ਮਿਤੀ 5.7.2023 ਅ/ਧ 18ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਰਾਮਪੁਰਾ ਜਿਸ ਪਾਸੋਂ 1 ਕਿੱਲੋ ਅਫੀਮ ਅਤੇ 1,75,000/- ਰੁਪਏ ਡਰੱਗ ਮਨੀ ਬਰਾਮਦ ਹੋਈ ਸੀ, ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਕੋਟਲੀ ਕਲਾਂ ਜਿਲ੍ਹਾ ਮਾਨਸਾ, ਜਿਸ ਖਿਲਾਫ ਮੁਕੱਦਮਾ ਨੰਬਰ 39 ਮਿਤੀ 25.4.2022 ਅ/ਧ 21ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਥਰਮਲ ਬਠਿੰਡਾ, ਜਿਸ ਪਾਸੋਂ 70 ਗਰਾਮ ਹੈਰੋਇਨ ਅਤੇ 4,10,000/- ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ, ਨਰੇਸ਼ ਕੁਮਾਰ ਉਰਫ ਟੀਨੂ ਪੁੱਤਰ ਚੰਦੂ ਲਾਲ ਵਾਸੀ ਗੋਨਿਆਣਾ ਮੰਡੀ ਜਿਸ ਖਿਲਾਫ ਮੁੱਕਦਮਾ ਨੰਬਰ 22 ਮਿਤੀ 26.2.2024 ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੇਹੀਆਂਵਾਲਾ ਪਾਸੋਂ 10 ਗਰਾਮ ਹੈਰੋਇਨ ਅਤੇ 1,30,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ ਇਹਨਾਂ ਦਰਜ ਮੁਕੱਦਮਿਆਂ ਦੇ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜੇ ਗਏ ਸੀ।ਜਿਹਨਾਂ ਦੇ ਆਰਡਰ ਮੌਸੂਲ ਹੋਣ ਡਰੱਗ ਮਨੀ ਨੂੰ ਫਰੀਜ ਕੀਤਾ ਗਿਆ।
ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀ ਉਸਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ਪਰ ਵੱਟਸਐਪ ਜਾਂ ਫੋਨ ਰਾਹੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਤਸਕਰੀ ਕਰਕੇ ਇਕੱਠੀ ਕੀਤੀ ਕੁੱਲ ਕਰੀਬ 1 ਕਰੋੜ 85 ਲੱਖ ਰੁਪਏ ਦੀ ਡਰੱਗ ਮਨੀ ਨੂੰ ਬਠਿੰਡਾ ਪੁਲਿਸ ਨੇ ਕੀਤਾ ਫਰੀਜ
Leave a comment