1 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਾਸੋ ਐਕਟ ਤਹਿਤ ਵੱਖ ਵੱਖ ਥਾਵਾਂ ਉੱਤੇ ਨਸ਼ਿਆਂ ਸਬੰਧੀ ਚੈਕਿੰਗ ਕੀਤੀ ਗਈ। ਇਸ ਤਹਿਤ 32 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ ਐਨ.ਡੀ.ਪੀ.ਐੱਸ ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਵੱਲੋਂ 1110 ਗੋਲੀਆਂ, 250 ਗ੍ਰਾਮ ਅਫੀਮ, 813.75 ਲੀਟਰ ਜਾਇਜ਼ ਸ਼ਰਾਬ, 21 ਲੀਟਰ ਨਜਾਇਜ਼ ਸ਼ਰਾਬ, 50 ਲੀਟਰ ਲਾਹਣ ਅਤੇ ਜੂਆ ਖੇਡਣ ਵਾਲਿਆਂ ਤੋਂ 5,00,000 ਕੈਸ਼ ਜ਼ਬਤ ਕੀਤੇ।