19 ਅਪ੍ਰੈਲ (ਸੁਖਪਾਲ ਸਿੰਘ ਬੀਰ) ਬੁਢਲਾਡਾ: ਅੱਜ ਸਮੇਂ ਦੀ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੀ ਹੈ। ਹਰ ਸਾਲ 2 ਕਰੋੜ ਨੌਕਰੀ ਦੇਣ ਦੀ ਬਜਾਇ ਮੋਦੀ ਸਰਕਾਰ ਨੇ ਦਸ ਸਾਲਾਂ ਦੇ ਵਿੱਚ 20 ਕਰੋੜ ਨੌਜਵਾਨਾਂ ਨੂੰ ਬੇਰੁਜ਼ਗਾਰ ਕੀਤਾ ਹੈ ਅਤੇ ਚਾਹ ਵੇਚਣ ਤੇ ਪਕੌੜੇ ਤਲਣ ਦੀਆਂ ਨਸੀਹਤਾਂ ਦੇ ਕੇ ਜਲੀਲ ਕੀਤਾ ਹੈ। ਅਗਨੀਵੀਰ ਸਕੀਮ ਦੁਆਰਾ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸ਼ਹੀਦ ਦਾ ਦਰਜਾ ਨਾਂ ਦੇ ਕੇ ਮੋਦੀ ਸਰਕਾਰ ਸ਼ਹੀਦਾਂ ਨੂੰ ਜਲੀਲ ਕਰ ਰਹੀ ਹੈ। ਦੇਸ਼ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਵਟੋਰਨ ਵਾਲੀ ਸਰਕਾਰ ਅੱਜ ਹੱਕ ਮੰਗਦੇ ਅਤੇ ਸਿਆਸੀ ਲੀਡਰਾਂ ਨੂੰ ਸਵਾਲ ਕਰ ਰਹੇ ਕਿਸਾਨਾਂ,ਮਜ਼ਦੂਰਾਂ,ਵਿਦਿਆਰਥੀਆਂ ਅਤੇ ਨੌਜਵਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ, ਠੰਡੇ ਪਾਣੀ ਦੀਆਂ ਬੁਛਾੜਾਂ ਕਰ ਰਹੀ ਹੈ। ਜਿਸ ਦਾ ਨਤੀਜਾ ਮੋਦੀ ਸਰਕਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਭੁਗਤਣਾਂ ਪਵੇਗਾ। ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੀਂ ਸਿੱਖਿਆ ਨੀਤੀ 2020′ ਲਾਗੂ ਕਰਕੇ ਸਿੱਖਿਆ ਦਾ ਨਿੱਜੀਕਰਨ ਦੇ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ।ਮੋਦੀ ਸਰਕਾਰ ਦੇ ਚਲਦਿਆਂ ਦੇਸ਼ ਵਿੱਚ I.L.O (ਅੰਤਰਰਾਸ਼ਟਰੀ ਮਜ਼ਦੂਰ ਸੰਗਠਨ ) ਨੇ ਦੇਸ਼ ਦੇ ਵਿੱਚ ਬੇਰੁਜਗਾਰ ਨੌਜਵਾਨਾਂ ਦੀ ਗਿਣਤੀ 83% ਦੱਸੀ ਹੈ। ਮੋਦੀ ਸਰਕਾਰ ਦੇ ਦਸ ਸਾਲਾਂ ਦੇ ਰਾਜ ਵਿੱਚ ਆਪਣੇ ਹੀ ਦੇਸ਼ ਦੇ ਵਿੱਚ ਹਰ ਇੱਕ ਨਾਗਰਿਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਿਹਾ ਹੈ।ਸਰਕਾਰੀ ਅਦਾਰੇ ਦਿਨ ਪ੍ਰਤੀ ਦਿਨ ਹਰ ਵੇਚੇ ਜਾ ਰਹੇ ਹਨ।ਦਿਨ ਮਹਿੰਗਾਈ ਵੱਧ ਰਹੀ ਹੈ। ਆਇਸਾ ਦਾ ਐਲਾਨ ਹੈ ਕਿ ਜਦੋਂ ਲੀਡਰ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੁਆਰਾ ਸਵਾਲ ਕੀਤੇ ਜਾਣਗੇ।ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਮੋਦੀ ਸਰਕਾਰ ਨੂੰ ਕੀਤੇ ਜਾਣ ਵਾਲੇ ਕੁਝ ਸਵਾਲ –
1 ਸਿੱਖਿਆ ਦਾ ਨਿੱਜੀਕਰਨ ਕਰਕੇ ਵਿਦਿਆਰਥੀ ਵਰਗ ਦੇ ਭਵਿੱਖ ਨਾਲ ਖਿਲਵਾੜ ਕਿਓਂ?
2 ਹਰ ਸਾਲ 2 ਕਰੋੜ ਨੌਕਰੀ ਦੇਣ ਦਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ ਗਿਆ।
ਦੇਸ਼ ਵਿੱਚ 83% ਬੇਰੁਜਗਾਰ ਨੌਜਵਾਨ ਕਿਓਂ?
3 ਦੇਸ਼ ਦੇ ਨਾਲ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਿਉ ਨਹੀਂ?
4 ਪ੍ਰਾਇਮਰੀ ਪੱਧਰ ਤੋਂ ਲੈ ਕੇ ਉੱਚ ਪੱਧਰ ਤੱਕ ਦੀ ਪੜ੍ਹਾਈ ਵਿਦਿਆਰਥੀਆਂ ਦੀ ਪਹੁੰਚ ਤੋਂ ਦੂਰ ਕਿਉਂ??
ਉਕਤ ਵਿਚਾਰਾਂ ਦਾ ਪ੍ਰਗਟਾਵਾ ਆਇਸਾ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕਮੇਟੀ ਦੇ ਆਗੂਆਂ ਅਮਰ ਸਿੰਘ ਡਸਕਾ,ਜਸਪ੍ਰੀਤ ਕੌਰ ਮੌੜ, ਸੱਤਨਾਮ ਸਿੰਘ ਗੰਢੂ ਖੁਰਦ,ਸੀਮਾ ਕੌਰ ਅਤੇ ਪ੍ਰਿਤਪਾਲ ਕੌਰ ਵੱਲੋਂ ਕੀਤਾ ਗਿਆ।
ਜਾਰੀ ਕਰਤਾ:-
ਅਮਰ ਡਸਕਾ
9780053072