By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹਪੰਜਾਬ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

gagan phul
Last updated: 2024/01/09 at 12:41 PM
gagan phul 1 year ago
Share
SHARE

18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ

ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ

ਚੰਡੀਗੜ੍ਹ, 9 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ।

  ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ ‘ਚ ਪੰਜਾਬ ‘ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।

gagan phul 9 January 2024 9 January 2024
Share This Article
Facebook Twitter Whatsapp Whatsapp Email Print
Previous Article ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ
Next Article ਡਾ. ਗੁਰਮੇਲ ਕੌਰ ਜੋਸ਼ੀ ਦੀ ਪੁਸਤਕ ‘ਅਨਮੋਲ ਬਚਨ’ ਡਾ. ਨਾਨਕ ਸਿੰਘ ਐਸ.ਐੱਸ.ਪੀ ਵੱਲੋ ਕੀਤੀ ਲੋਕ ਅਰਪਣ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?