12 ਸਤੰਬਰ (ਨਾਨਕ ਸਿੰਘ ਖੁਰਮੀ) ਬਿਊਰੋ: ਕੰਪਿਊਟਰ ਦੀਆਂ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ। ਕੰਪਿਊਟਰ ਅਧਿਆਪਕਾਂ ਆਗੂਆਂ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਸ਼ਰਤ ਨਹੀਂ ਮੰਨ ਲਿਆ ਜਾਂਦਾ ਉਦੋਂ ਤੱਕ ਉਹਨਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ ਅਤੇ ਇਸ ਨੂੰ ਸਮੇਂ ਦੇ ਨਾਲ ਨਾਲ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਕੰਪਿਊਟਰ ਅਧਿਆਪਕ ਆਗੂ ਜੌਨੀ ਸਿੰਗਲਾ, ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਾਜਵੰਤ ਕੌਰ, ਲਖਵਿੰਦਰ ਸਿੰਘ, ਜਸਪਾਲ ਸਿੰਘ, ਨਰਦੀਪ ਸ਼ਰਮਾ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਆਗੂ ਹਾਜਰ ਸਨ।