*ਵਿਧਾਇਕ ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਤੋਂ ਬੱਚਿਆਂ
ਨੂੰ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਸ਼ੁਰੂਆਤ
03 ਮਾਰਚ (ਕਰਨ ਭੀਖੀ) ਮਾਨਸਾ: ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ 40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੋਲਿਓ ਦੇ ਮੁਕੰਮਲ ਖ਼ਾਤਮੇ ਲਈ ਹਰ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲਿਓ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ—ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ’ਚ 73045 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਲਈ ਰੈਗੂਲਰ ਬੂਥ 378 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲਿਓ ਬੂੰਦਾਂ ਪਿਲਾਉਣ ਲਈ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 17 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 73 ਸੁਪਰਵਾਈਜਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਜਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜਿਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਮਾਨਸਾ ਵਿਖੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ (ਕਾਰਜਕਾਰੀ) ਡਾ.ਗੁਰਚੇਤਨ ਪ੍ਰਕਾਸ਼ ਬੁਢਲਾਡਾ ਅਤੇ ਬਲਾਕ ਖਿਆਲਾ ਕਲਾਂ, ਅਵਤਾਰ ਸਿੰਘ ਡੀ.ਪੀ.ਐਮ ਮਾਨਸਾ ਨੇ ਬਲਾਕ ਸਰਦੂਲਗੜ੍ਹ, ਡਾ.ਵੇਦਪ੍ਰਕਾਸ ਵੱਲੋਂ ਬਲਾਕ ਸਰਦੂਲਗੜ੍ਹ ਦੇ ਵੱਖ—ਵੱਖ ਏਰੀਏ ਵਿੱਚ ਜਾ ਕੇ ਟੀਮਾਂ ਦੀ ਚੈਕਿੰਗ ਕੀਤੀ ਗਈ। ਡਾ.ਦਲਜੀਤ ਸਿੰਘ ਡਿਪਟੀ ਡਾਇਰੈਕਟਰ ਦੁਆਰਾ ਸਿਵਲ ਹਸਪਤਾਲ ਮਾਨਸਾ ਵਿਖੇ ਕੋਲਡ ਚੇੇਨ ਅਤੇ ਟੀਮਾਂ ਨੂੰ ਚੈਕ ਕੀਤਾ ਅਤੇ ਟੀਮਾਂ ਨੂੰ ਹਦਾਇਤ ਕੀਤੀ ਕਿ ਪੋਲਿਓ ਬੂੰਦਾਂ ਪਿਲਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ ਕੀਤੇ ਜਾਣ।
ਡਾ. ਰਣਜੀਤ ਸਿੰਘ ਰਾਏ, ਡਾ.ਬਲਜੀਤ ਕੌਰ ਐਸ.ਐਮ.ਓ ਮਾਨਸਾ ਅਤੇ ਅੰਮ੍ਰਿਤ ਮੂਨੀ ਵੱਲੋਂ ਬਾਬਾ ਭਾਈ ਗੁਰਦਾਸ ਵਿਖੇ 498 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਤੇ ਐਨਜੀਓ ਦੇ ਨੁਮਾਇੰਦਿਆਂ ਨੇ ਮੂਹਿੰੰਮ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ।