26 ਫਰਵਰੀ (ਸੋਨੂੰ ਕਟਾਰੀਆ) ਮਾਨਸਾ: ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲੀਓ ਮੁਹਿੰਮ 3 ਮਾਰਚ ਤੋਂ ਸੁਰੂ ਹੋ ਰਹੀ ਹੈ।ਇਸ ਪਲਸ ਪੋਲਿਓ ਮੁਹਿੰਮ ਤਹਿਤ ਜਿਲਾ ਮਾਨਸਾ ਵਿਖੇ 73045 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣ ਦਾ ਟੀਚਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮਾਨਸਾ ਸ.ਪਰਮਬੀਰ ਸਿੰਘ ਆਈ ਏ ਐਸ ਦੁਆਰਾ ਨੰਨੇ ਮੁੰਨੇ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਪੋਲੀਓ ਬੁੰਦਾਂ ਪਿਲਾ ਕੇ ਕਰਨਗੇ ।
ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਜਾਣ ਜੋ ਭਵਿਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ।
ਡਾ.ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜਿਲੇ ਵਿੱਚ 73045 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 378 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲਿਓ ਬੂੰਦਾਂ ਪਿਲਾਉਣ ਲਈ 13 ਟਰਾਂਜਿਟ ਟੀਮਾਂ ਕੰਮ ਕਰਨਗੀਆਂ। ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 17 ਮੋਬਾਇਲ ਟੀਮਾਂ ਵੀ ਕੰਮ ਕਰਨਗੀਆਂ।ਇਸ ਪਲਸ ਪੋਲੀਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 73 ਸੁਪਰਵਾਈਜਰ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਜਿਲ੍ਹੇ ਪੱਧਰ ਤੋਂ ਪਲਸ ਪੋਲੀਓ ਦੇ ਪ੍ਰੋਗਰਾਮ ਨੂੰ ਜਿਲ੍ਹਾ ਤਿੰੰਨ ਟੀਮਾਂ ਦੁਆਰਾ ਮੋਨੀਟਰ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਦੱਸਿਆ ਕਿ 2011 ਤੋਂ ਬਾਅਦ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਗੁਆਂਡੀ ਦੇਸ਼ਾਂ ਵਿੱਚ ਪੋਲੀਓ ਦੀ ਬਿਮਾਰੀ ਦਾ ਵਾਇਰਸ ਹੋਣ ਕਾਰਨ ਇਹ ਬੁੰਦਾ ਪਿਲਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਜਿਲਾ ਟੀਕਾਕਰਨ ਅਫਸਰ ਡਾ.ਗੁਰਚੇਤਨ ਪ੍ਰਕਾਸ਼ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਨੂੰ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ—ਘਰ ਜਾ ਕੇ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਬਾਝਾਂ ਨਾ ਰਹਿ ਜਾਵੇ। ਸ਼੍ਰੀ ਵਿਜੈ ਕੁਮਾਰ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ।