17 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਸਾਹਿਬ ‘ਚੋਂ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਜਗਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਉਹ ਵਕਤ ਕਰੀਬ 10:30 ਵਜੇ ਪਹੂਵਿੰਡ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਲਈ ਆਪਣੇ ਮੋਟਰਸਾਇਕਲ ਨੰਬਰ ਪੀਬੀ 46ਐਸ 6197 ਮਾਰਕਾ ਸਪਲੈਂਡਰ ਰੰਗ ਕਾਲਾ ‘ਤੇ ਆਇਆ ਸੀ। ਜਗਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੱਥਾ ਟੇਕ ਕੇ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਪਾਰਕ ਕੀਤੀ ਜਗ੍ਹਾ ਤੋਂ ਗਾਇਬ ਸੀ। ਜਦੋਂ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਕਢਵਾ ਕੇ ਦੇਖੀ ਤਾਂ ਉਸ ‘ਚ ਇੱਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਦਿਖਾਈ ਦੇ ਰਿਹਾ ਸੀ। ਜਗਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਮੋਟਰਸਾਇਕਲ ਚੋਰੀ ਹੋ ਜਾਣ ਦੀ ਦਰਖ਼ਾਸਤ ਥਾਣਾ ਭਿੱਖੀਵਿੰਡ ‘ਚ ਦਰਜ ਕਰਵਾ ਦਿੱਤੀ ਹੈ। ਉਧਰ ਇਸ ਮਾਮਲੇ ਸੰਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਦਾ ਕਹਿਣਾ ਹੈ ਕਿ ਚੋਰੀ ਹੋਏ ਮੋਟਰਸਾਈਕਲ ਸਬੰਧੀ ਦਰਖਾਸਤ ਦਰਜ ਕਰ ਲਈ ਹੈ ਅਤੇ ਜਲਦ ਹੀ ਚੋਰ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਡੱਕਿਆ ਜਾਵੇਗਾ।