ਕਰਾਚੀ, 6 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿੱਚ ਐਤਵਾਰ ਨੂੰ ਇੱਕ ਐਕਸਪ੍ਰੈਸ ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 100 ਹੋਰ ਜ਼ਖਮੀ ਹੋ ਗਏ।
ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਰੇਲਗੱਡੀ ਸੂਬਾਈ ਰਾਜਧਾਨੀ ਕਰਾਚੀ ਤੋਂ 275 ਕਿਲੋਮੀਟਰ ਦੂਰ ਸਰਹਾਰੀ ਰੇਲਵੇ ਸਟੇਸ਼ਨ ਨੇੜੇ ਨਵਾਬਸ਼ਾਹ ਜ਼ਿਲ੍ਹੇ ਵਿੱਚ ਪਟੜੀ ਤੋਂ ਉਤਰ ਗਈ।
ਸੀਨੀਅਰ ਰੇਲਵੇ ਅਤੇ ਪੁਲਿਸ ਅਧਿਕਾਰੀਆਂ ਨੇ ਹਾਦਸੇ ਵਿੱਚ 22 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।