ਸੰਗਤ ਮੰਡੀ, 7 ਮਈ (ਰਾਜਦੀਪ ਜੋਸ਼ੀ) ਬਠਿੰਡਾ: ਅੱਜ ਸੰਗਤ ਮੰਡੀ ਨੇੜੇ ਪਿੰਡ ਘੁੱਦਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਰੋਧ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀ ਸਾਡੇ ਪਿੰਡ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਿਸਾਨਾਂ ਦੀ ਤਕਰੀਬਨ 49 ਏਕੜ ਕਣਕ ਦੀ ਖੜੀ ਫਸਲ ਸੜ ਕੇ ਸੁਆਹ ਹੋ ਗਈ ਸੀ ਕਿਸਾਨਾਂ ਨੇ ਦੱਸਿਆ ਹੈ ਕਿ ਅਸੀਂ ਵਾਰ-ਵਾਰ ਮੁਆਵਜੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਕੋਲ ਮੁਆਵਜਾ ਲੈਣ ਲਈ ਮੀਟਿੰਗਾਂ ਵੀ ਕੀਤੀਆਂ ਲੇਕਿਨ ਸਾਨੂੰ ਕੋਈ ਵੀ ਮੁਆਵਜਾ ਨਹੀਂ ਦਿੱਤਾ ਗਿਆ ।ਜਿਸ ਕਾਰਨ ਪਿੰਡ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਅਮਰੀਕ ਸਿੰਘ ਅਤੇ ਕਿਸਾਨ ਹਰਦੀਪ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਦੇ ਕਿਸਾਨਾਂ ਨੇ ਫੈਸਲਾ ਕਰਦੇ ਹੋਏ ਇਹ ਨੋ ਐਂਟਰੀ ਦੇ ਪੋਸਟਰ ਲਾਏ ਜਾ ਰਹੇ ਹਨ ।ਇਨ੍ਹਾਂ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਆਮ ਆਦਮੀ ਪਾਰਟੀ ਦਾ ਲੀਡਰ ਉਹਨਾਂ ਦੇ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਲਈ ਆਵੇਗਾ ।ਉਹ ਉਸ ਦਾ ਵਿਰੋਧ ਕਰਨਗੇ। ਇਸ ਮੌਕੇ ਕਿਸਾਨ ਅਜੇਪਾਲ ਸਿੰਘ, ਜਿਸਕਾਰਨ ਸਿੰਘ ਗਰੇਵਾਲ, ਸੰਦੀਪ ਸਿੰਘ, ਹਰਭਜਨ ਸਿੰਘ ,ਮੰਗਲ ਸ਼ਰਮਾ, ਹਰਜਿੰਦਰ ਸਿੰਘ, ਗੁਰਚੇਤ ਸਿੰਘ, ਮੇਜਰ ਸਿੰਘ, ਹਰਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।