-ਕੈਂਪ ‘ਚ ਲੋਕ ਭਲਾਈ ਸੇਵਾਵਾਂ, ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ
–ਪਿੰਡ ਵਾਸੀਆਂ ਨੇ ਲਿਆ ਕੈਂਪ ਦਾ ਲਾਹਾ
19 ਜੁਲਾਈ (ਗਗਨਦੀਪ ਸਿੰਘ) ਨੰਗਲ/ਬਰਨਾਲਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਲੜੀ ਵਾਰ ਸਰਕਾਰ ਤੁਹਾਡੇ ਦੁਆਰ ਤਹਿਤ ਵਿਸ਼ੇਸ਼ ਕੈਂਪ ਪਿੰਡ ਨੰਗਲ, ਤਹਿਸੀਲ ਅਤੇ ਜ਼ਿਲ੍ਹਾ ਬਰਨਾਲਾ ਵਿਖੇ ਲਗਵਾਇਆ ਗਿਆ।
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਸਰਟੀਫਿਕੇਟ ਮੌਕੇ ਉੱਤੇ ਹੀ ਬਣਾ ਕੇ ਵੰਡੇ ਗਏ।
ਕੈਂਪ ਦੌਰਾਨ ਲੋਕਾਂ ਵੱਲੋਂ ਕੱਟ ਰਿਹਾਇਸ਼ੀ, ਆਮਦਨ, ਜਾਤੀ, ਨਰੇਗਾ ਜੋਬ ਕਾਰਡ ਆਦਿ ਸਰਟੀਫਿਕੇਟ ਲਈ ਅਪਲਾਈ ਕੀਤਾ ਜਿਹਦੇ ਕਿ ਉਹਨਾਂ ਨੂੰ ਮੌਕੇ ਉੱਤੇ ਹੀ ਵੰਡ ਦਿੱਤੇ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਤੇ ਹੱਲ ਕੀਤੀਆਂ।
ਇਸ ਦੌਰਾਨ ਨੰਗਲ ਵਾਸੀ ਸੁਖਬੀਰ ਕੌਰ ਨੇ ਦੱਸਿਆ ਕਿ ਉਸ ਦੇ ਬੱਚੇ ਲਈ ਆਮਦਨ ਅਤੇ ਰਿਹਾਇਸ਼ ਸਰਟੀਫਿਕੇਟ ਲਈ ਕੈਂਪ ‘ਚ ਅਪਲਾਈ ਕੀਤਾ ਸੀ ਅਤੇ 1 ਘੰਟੇ ਵਿੱਚ ਹੀ ਉਸਨੂੰ ਦੋਨੋ ਸਰਟੀਫਿਕੇਟ ਮਿਲ ਗਏ। ਇਸੇ ਤਰ੍ਹਾਂ ਪਿੰਡ ਵਾਸੀ ਜਸਮੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਉਸ ਨੇ ਜਾਤੀ ਸਰਟੀਫਿਕੇਟ ਲਈ ਅਪਲਾਈ ਕੀਤਾ ਅਤੇ ਉਸ ਨੂੰ ਕੁਝ ਚਿਰ ਬਾਅਦ ਹੀ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਇਸੇ ਤਰ੍ਹਾਂ ਲੋਕਾਂ ਦੇ ਆਯੁਸ਼ਮਾਨ ਸਿਹਤ ਕਾਰਡ, ਆਧਾਰ ਕਾਰਡ ਅਤੇ ਹੋਰ ਸਰਕਾਰੀ ਸਕੀਮਾਂ ਸਬੰਧੀ ਸਰਟੀਫਿਕੇਟ ਬਣਾਏ ਗਏ।
ਇਸ ਤੋਂ ਇਲਾਵਾ ਖੇਤੀਬਾੜੀ, ਪੈਨਸ਼ਨ, ਮੱਛੀ ਪਾਲਣ, ਰੁਜ਼ਗਾਰ, ਪੁਲਿਸ ਵਿਭਾਗ ਸਬੰਧੀ ਸੇਵਾਵਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਅਨੁਪ੍ਰਿਤਾ ਜੌਹਲ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ਼੍ਰੀ ਵਰਿੰਦਰ ਸਿੰਘ, ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਇਸ ਕੈਂਪ ‘ਚ ਹਾਜ਼ਰ ਸਨ।