25 ਦਸੰਬਰ (ਗਗਨਦੀਪ ਸਿੰਘ) ਭੰਮੇ ਕਲਾਂ/ਮਾਨਸਾ: ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਓ. ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਸਰਪੰਚ ਇਸਤਰੀ ਦੇ ਅਹੁਦੇ ਲਈ ਜ਼ਿਮਨੀ ਚੋਣ ਕਰਵਾਈ ਗਈ ਜਿਸ ਵਿਚ ਜਸਵਿੰਦਰ ਕੌਰ ਅਤੇ ਕਰਮਜੀਤ ਕੌਰ ਉਮੀਦਵਾਰ ਸਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ ਨੇ 731 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ।