15 ਮਾਰਚ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀਆਂ ਹਦਾਇਤਾਂ ਅਨੁਸਾਰ ਪੀ.ਆਈ.ਐਸ ਵਿੱਚ ਸਥਾਪਿਤ ਸੈਂਟਰ ਆਫ ਐਕਸੀਲੈਂਸ ਟੇਬਲ ਟੈਨਿਸ ਗੇਮ (ਉਮਰ ਵਰਗ ਅੰਡਰ 12,14,17,19 ਲੜਕੇ/ਲੜਕੀਆਂ) ਲਈ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 18 ਮਾਰਚ ਅਤੇ 19 ਮਾਰਚ, 2024 ਨੂੰ ਟਰਾਇਲ ਕਰਵਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਇਹ ਟਰਾਇਲ ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੋਣਗੇ। ਸਬੰਧਤ ਖਿਡਾਰੀ ਸਵੇਰੇ ਠੀਕ 8 ਵਜੇ ਰਜਿਸਟਰੇਸ਼ਨ ਲਈ ਐਲ.ਬੀ.ਐਸ ਕਾਲਜ ਬਰਨਾਲਾ ਵਿਖੇ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਦਫ਼ਤਰ, ਬਰਨਾਲਾ ਤੋਂ ਮੁਫਤ ਲਏ ਜਾ ਸਕਦੇ ਹਨ। ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਫੋਟੋ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
ਪੀ.ਆਈ.ਐਸ. ਵਿਖੇ ਸਥਾਪਿਤ ਸੈਂਟਰ ਆਫ ਐਕਸੀਲੈਂਸ ਟੇਬਲ ਟੈਨਿਸ ਗੇਮ ਲਈ ਟਰਾਇਲ
Highlights
- #barnalanews
Leave a comment