ਬਠਿੰਡਾ, 29 ਜੁਲਾਈ (ਰਾਜਦੀਪ ਜੋਸ਼ੀ) ਸੰਗਤ ਮੰਡੀ: ਅੱਜ ਪਿੰਡ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵੱਲੋਂ ਕਾਂਸਟੀਚੂਐਂਟ ਕਾਲਜਾਂ ਚ ਪੜਦੇ ਵਿਦਿਆਰਥੀਆਂ ਦੀ ਮੀਟਿੰਗ ਕੀਤੀ ਗਈ।ਪ੍ਰੈਸ ਨੋਟ ਜਾਰੀ ਕਰਦਿਆਂ ਵਿਦਿਆਰਥੀ ਆਗੂ ਗੁਰਦਾਤ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਕਾਂਸਟੀਚੂਐਂਟ ਕਾਲਜਾਂ ਦੇ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲੀ ਦਾ ਮਾਮਲਾ ਸਬੰਧੀ ਕੀਤੀ ਗਈ ਹੈ ਜਿਸਦੇ ਵਿਰੋਧ ਸਬੰਧੀ 1 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਵਿਦਿਆਰਥੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਪਿਛਲੀ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਚਿੱਠੀ ਜਾਰੀ ਕਰਕੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਫੁਰਮਾਨ ਜਾਰੀ ਕੀਤਾ ਗਿਆ ਸੀ ਜਿਸਦਾ ਵਿਦਿਆਰਥੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੀ.ਟੀ.ਏ. ਫੰਡ ਐੱਸ.ਸੀ. ਵਿਦਿਆਰਥੀਆਂ ਤੋਂ ਵਸੂਲਣ ਦਾ ਫ਼ੈਸਲਾ ਫੌਰੀ ਰੱਦ ਹੋਣਾ ਚਾਹੀਦਾ ਹੈ। ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵੱਡੀ ਗਿਣਤੀ ਸਾਧਨ ਵਿਹੂਣੇ ਪ੍ਰੀਵਾਰਾਂ ਦੇ ਵਿਦਿਆਰਥੀ ਪੜ੍ਹਦੇ ਹਨ । ਇਨ੍ਹਾਂ ਵਿਦਿਆਰਥੀਆਂ ਦਾ ਦਾਖਲਾ ਪਿਛਲੇ ਸਾਲ 500 ਦੇ ਕਰੀਬ ਫ਼ੀਸ ਨਾਲ ਕੀਤੀ ਗਈ ਸੀ ਇਹ ਫ਼ੀਸ ਇਸ ਸਾਲ ਵੱਧਕੇ 2100 ਰੁਪਏ ਹੋ ਗਈ ਹੈ। ਇਸ ਫ਼ੀਸ ਨਾਲ ਵਿਦਿਆਰਥੀਆਂ ਤੇ ਆਰਥਿਕ ਬੋਝ ਵਧੇਗਾ। ਇਹ ਫ਼ੈਸਲਾ ਉਸ ਨੀਤੀ ਦੇ ਹਿੱਤ ਵਿੱਚ ਹੈ ਜੋਕਿ ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਵੱਲ ਧੱਕਦੀ ਹੈ। ਇਹਨਾਂ ਕਾਲਜਾਂ ਵਿਖੇ ਪਿਛਲੇ 26 ਸਾਲਾਂ ਤੋਂ ਪੱਕੀ ਭਰਤੀ ਨਹੀਂ ਹੋਈ ਜਿਸ ਕਾਰਨ ਪੀ.ਟੀ.ਏ. ਫੰਡ ਤਹਿਤ ਨਿਗੂਣੀਆਂ ਤਨਖਾਹਾਂ ਤੇ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਂਦੀ ਹੈ ਜਿਸ ਦਾ ਸਮੁੱਚਾ ਬੋਝ ਵਿਦਿਆਰਥੀਆਂ ਤੇ ਪਾਇਆ ਜਾਂਦਾ ਹੈ।ਮੀਟਿੰਗ ਦੇ ਵਿੱਚ ਯੂਨੀਵਰਸਿਟੀ ਵੱਲੋਂ ਕਾਂਸਟੀਚੂਐਂਟ ਕਾਲਜਾਂ ਚ ਪੜਦੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਕੀਤੇ ਗਏ ਫੈਂਸਲਾ ਨੂੰ ਰੱਦ ਕਰਵਾਉਣ ਸਬੰਧੀ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ 1 ਅਗਸਤ ਨੂੰ ਯੂਨੀਵਰਸਿਟੀ ਦੇ ਤੁਗਲਕੀ ਫੁਰਮਾਨ ਖਿਲਾਫ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਾਈਸ ਚਾਂਸਲਰ ਖਿਲਾਫ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ।ਇਸ ਮੌਕੇ ਮੀਟਿੰਗ ਪਿੰਡ ਘੁੱਦਾ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਸ਼ਾਮਲ ਸਨ।