4 ਅਪ੍ਰੈਲ (ਰਵਿੰਦਰ ਸਿੰਘ ਖਿਆਲਾ) ਮਾਨਸਾ: ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵੱਖ ਵੱਖ ਮੀਡੀਆ ਪਲੇਟਫਾਰਮਾਂ ਤੇ ਸਮੁੱਚੇ ਪੰਜਾਬ ਵਿੱਚ ਕੀਤੇ ਵਿਰੋਧ ਕਾਰਨ ਪੂੜੀ ਕੜਾਹੀ ਵਿੱਚੋਂ ਹਕੀਕੀ ਰੂਪ ਵਿਚ ਭੱਜਣ ਲੱਗ ਪਈ ਹੈ। ਪੰਜਾਬ ਸਰਕਾਰ ਦੇ ਅਦਾਰੇ ਮਿੱਡ ਡੇ ਮੀਲ ਸੋਸਾਇਟੀ ਵੱਲੋਂ ਹਰ ਬੁੱਧਵਾਰ ਗਰਮ ਪੁੜੀਆਂ ਮਿੱਡ ਡੇ ਮੀਲ ਵਿੱਚ ਦੇਣ ਤੋਂ ਅਧਿਆਪਕਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਸੀ। ਕਿਉਂਕਿ ਇਸ ਦਿਨ ਪੂਰਾ ਸਟਾਫ ਅਤੇ ਵਰਕਰਾ ਖਾਣੇ ਵਿੱਚ ਹੀ ਉਲਝ ਕੇ ਰਹਿ ਜਾਂਦੇ ਸਨ। ਡੀ ,ਟੀ ,ਐੱਫ ,ਦੀ ਸੂਬਾ ਕਮੇਟੀ ਵੱਲੋਂ ਵਿਭਾਗ ਦੇ ਨਾਦਰਸ਼ਾਹੀ ਫੁਰਮਾਨਾਂ ਖਿਲਾਫ਼ ਲਗਾਤਾਰ ਅਵਾਜ਼ ਬੁਲੰਦ ਕੀਤੀ ਜਾ ਰਹੀ ਸੀ, ਵਿਰੋਧ ਦੇ ਚਲਦਿਆਂ ਵਿਭਾਗ ਵੱਲੋਂ ਪਹਿਲੇ ਹੁਕਮਾਂ ਵਿੱਚ ਸੋਧ ਕਰਦਿਆਂ ਮੀਮੋ ਨੰਬਰ ਐਮ, ਡੀ ਐਮ,ਐਸ,/ਜੀ,ਐਮ/2024/84905 ਰਾਹੀਂ ਬੁੱਧਵਾਰ ਵਾਲੇ ਦਿਨ ਪੂੜੀਆਂ ਜਾਂ ਫਿਰ ਰੋਟੀ ਖਵਾਉਣ ਦੇ ਹੁਕਮ ਜਾਰੀ ਕੀਤੇ ਹਨ। |ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਦੇਰ ਆਏ ਦਰੁਸਤ ਆਏ ਦੀ ਕਹਾਵਤ ਮੁਤਾਬਕ ਕਿਹਾ ਸਿੱਖਿਆ ਵਿਭਾਗ ਦੇਰ ਬਾਅਦ ਜਾਗਿਆ ਹੈ। ਉਨ੍ਹਾਂ ਕਿਹਾ ਕਿ ਪੂੜੀਆਂ ਕੋਈ ਸਤੁੰਲਿਤ ਭੋਜ਼ਨ ਨਹੀਂ ਸਨ,ਗਰਮ ਪੂੜੀਆਂ ਖਾਣ ਤੋਂ ਬਾਅਦ ਠੰਢਾ ਪਾਣੀ ਪੀਣ ਤੇ ਵਿਦਿਆਰਥੀ ਨੂੰ ਖੰਘ ਜ਼ੁਕਾਮ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਸੀ। ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਨਵਜੋਸ਼ ਸਪੋਲੀਆ, ਗੁਰਪ੍ਰੀਤ ਭੀਖੀ ਨੇ ਟਿੱਪਣੀ ਕਰਦਿਆਂ ਕਿਹਾ ਵਿਭਾਗ ਵੱਲੋਂ ਅਕਸਰ ਜ਼ਮੀਨੀ ਹਕੀਕਤਾਂ ਨੂੰ ਅੱਖੋ ਪਰੋਖੇ ਕਰਕੇ ਗ਼ੈਰ ਜਮਹੂਰੀ ਫੈਸਲੇ ਲਏ ਜਾਂਦੇ ਹਨ, ਜਿਸ ਦਾ ਖਮਿਆਜਾ ਸਮੁੱਚੇ ਅਧਿਆਪਕ ਵਰਗ ਨੂੰ ਭੁਗਤਣਾਂ ਪੈਂਦਾ ਹੈ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਇਸ ਨੂੰ ਅਧਿਆਪਕ ਦੇ ਵਿਰੋਧ ਦੀ ਅੰਸ਼ਿਕ ਜਿੱਤ ਕ਼ਰਾਰ ਦਿੰਦਿਆਂ ਸਮੁੱਚੇ ਅਧਿਆਪਕ ਵਰਗ ਨੂੰ ਲੋਕ ਵਿਰੋਧੀ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਡੱਟਵੀਂ ਲੜਾਈ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਬਚਨ ਹੀਰੇਵਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ ਆਦਿ ਅਧਿਆਪਕ ਆਗੂ ਹਾਜ਼ਰ ਸਨ।