13 ਮਾਰਚ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “M/s Brain IELTS, Brar Sidhu Complex, 100 ft road near Garg Hospital Bathinda ਦੇ ਨਾਮ ਤੇ ਸ੍ਰੀ ਦਿਲਬਾਗ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 152/ਸੀ.ਈ.ਏ ਮਿਤੀ 7-04-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 06-04-2026 ਤੱਕ ਹੈ।
ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਦਿਲਬਾਗ ਬਰਾੜ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਵਲੋਂ 16 ਜਨਵਰੀ 2024 ਨੂੰ ਲਿਖਤੀ ਤੌਰ ਤੇ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਆਈਲੈਟਸ ਦੀਆਂ ਕਲਾਸਾਂ ਲਗਾਉਣੀਆਂ ਬੰਦ ਕਰ ਦਿੱਤੀਆਂ ਹਨ, ਇਸ ਲਈ ਉਸ ਦਾ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
ਇਸ ਲਈ ਪ੍ਰਾਰਥੀ ਪਾਸੋਂ ਪ੍ਰਾਪਤ ਹੋਈ ਪ੍ਰਤੀਬੇਨਤੀ ਦੇ ਅਧਾਰ ਤੇ ਪੰਜਾਬ ਟਰੈਵਲ ਪ੍ਰੋਫੋਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥੀ ਸ੍ਰੀ ਦਿਲਬਾਗ ਬਰਾੜ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਦਾ ਲਾਇਸੰਸ ਨੰਬਰ 11/5 ਸੀਈਏ ਮਿਤੀ 7-4-2021 ਫਰਮ ਕਿ “M/s Brain IELTS, Brar Sidhu Complex, 100 ft road near Garg Hospital Bathinda ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (g) ਅਨੁਸਾਰ ਤੁਰੰਤ ਪ੍ਰਭਾਵ ਦੇ ਰੱਦ/ਕੈਂਸਲ ਕੀਤਾ ਜਾਂਦਾ ਹੈ ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁੱਦ ਜਾਂ ਇਸਦੀ ਫਰਮ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਜਿੰਮੇਵਾਰ ਹੋਵੇਗਾ।