10 ਫਰਵਰੀ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਨਿਰਧਾਰਿਤ ਕੀਤੇ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ-ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੇ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2023-24 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 13 ਫਰਵਰੀ ਤੋਂ 30 ਮਾਰਚ 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਖੇ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰ ਇੱਕਠੇ ਹੋ ਜਾਂਦੇ ਹਨ ਜੋ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨਹੀਣਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਹੁਕਮ 13 ਫਰਵਰੀ ਤੋਂ 30 ਮਾਰਚ 2024 ਤੱਕ ਲਾਗੂ ਰਹੇਗਾ।
ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
Highlights
- #mansanews #boardexampseb
Leave a comment