*ਵਿਕਾਸ ਕਾਰਜਾਂ ਦੀ ਸਮੀਖਿਆ ਤੋਂ ਇਲਾਵਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ
’ਤੇ ਹੀ ਕੀਤਾ ਜਾਵੇਗਾ ਨਿਪਟਾਰਾ
*ਲੋਕਾਂ ਨੂੰ ‘ਜਨ ਸੁਣਵਾਈ ਕੈਂਪਾਂ’ ਦਾ ਲਾਹਾ ਲੈਣ ਦੀ ਅਪੀਲ
11 ਜਨਵਰੀ (ਕਰਨ ਭੀਖੀ) ਮਾਨਸਾ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ, ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ‘ਜਨ ਸੁਣਵਾਈ ਕੈਂਪ’ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਮੌਕੇ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਅਤੇ ਇਸ ਸਬੰਧੀ ਲੋੜੀਂਦੇ ਫਾਰਮ ਮੌਕੇ ’ਤੇ ਹੀ ਮੁਹੱਈਆ ਕਰਵਾਉਣਗੇ। ਉਨ੍ਹਾਂ ਸਬੰਧਤ ਪਿੰਡ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਲਾਹਾ ਲੈਣ।
ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ ਨੂੰ ਲੱਗੇਗਾ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ
Leave a comment