26 ਜਨਵਰੀ (ਬਲਜੀਤ ਪਾਲ) ਝੁਨੀਰ: ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ 75ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ, ਡਾਇਰੈਕਟਰ ਰਾਕੇਸ਼ ਕੁਮਾਰ ਅਤੇ ਪ੍ਰਿੰਸੀਪਲ ਟੀਸ਼ਾ ਅਰੋੜਾ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ , ਕਵਿਤਾਵਾਂ,ਡਾਂਸ ,ਸਕਿੱਟ ਅਤੇ ਕੋਰਿਓਗ੍ਰਾਫੀ ਆਦਿ ਪੇਸ਼ ਕਰਕੇ ਦੇਸ਼ -ਭਗਤਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ। ਪ੍ਰਿੰਸੀਪਲ ਟੀਸ਼ਾ ਅਰੋੜਾ ਨੇ ਵਿਦਿਆਰਥੀਆ ਨੂੰ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ , ਬਹਾਦਰੀ ਅਤੇ ਭਾਰਤੀ ਸੰਵਿਧਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। ਕੜਾਕੇ ਦੀ ਸਰਦੀ ਦੇ ਬਾਵਜੂਦ ਵੀ ਵਿਦਿਆਰਥੀਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਸੀ। ਇਸ ਤਰ੍ਹਾਂ ਇਹ ਪ੍ਰੋਗਰਾਮ ਪੂਰੀ ਦੇਸ਼-ਭਗਤੀ ਦੀ ਭਾਵਨਾ ਅਤੇ ਰਾਸ਼ਟਰ – ਪ੍ਰੇਮ ਦੀ ਭਾਵਨਾ ਨਾਲ ਸਮਾਪਤ ਹੋਇਆ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ ਆਦਿ ਹਾਜਰ ਸਨ