02 ਅਗਸਤ (ਰਾਜਦੀਪ ਜੋਸ਼ੀ) ਸੰਗਤ ਮੰਡੀ/ਬਠਿੰਡਾ: ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਨੇ ਕਿਹਾ ਹੈ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀਆਂ ਮੰਗਾਂ ਨੂੰ ਮਨਾਉਣ ਲਈ 18 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਹਰ ਪਿੰਡ ਵਿੱਚ ਇਹ ਮੀਟਿੰਗ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਪੈਨਸ਼ਨ 5000 ਰੁਪਏ ਕਰਨਾ ਮਨਰੇਗਾ ਦੇ ਦਿਹਾੜੀ ਵਿੱਚ ਵਾਧਾ, ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਮਜ਼ਦੂਰਾਂ ਨੂੰ ਦੇਣਾ ਆਦਿ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਦਿੱਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਜਿੰਨਾ ਚਿਰ ਉਨਾਂ ਦੀਆਂ ਇਹ ਮੰਗਾਂ ਪੰਜਾਬ ਸਰਕਾਰ ਨਹੀਂ ਮੰਨਦੀ ਤਾਂ ਉਹ ਸੰਘਰਸ਼ ਇਸੇ ਤਰ੍ਹਾਂ ਹੀ ਕਰਦੇ ਰਹਿਣਗੇ ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜਸਪਾਲ ਸਿੰਘ ਕਾਲਾ , ਟੇਕ ਸਿੰਘ, ਜੋਗਿੰਦਰ ਸਿੰਘ,ਦਰਸ਼ਨ ਸਿੰਘ ਪੰਚ,ਤੇਜੀ ਸਿੰਘਪੰਚ, ਗੁਰਮੀਤ ਸਿੰਘ ਕੋਟਗੁਰੂ ਅਤੇ ਵੱਡੀ ਗਿਣਤੀ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਾਜ਼ਰ ਸਨ