–ਸਾਹੀਵਾਲ ਗਾਂਵਾਂ ਦੀ ਗਿਣਤੀ ਵਧਾਉਣ ਲਈ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ
ਮਨਾਲ, 25 ਜੁਲਾਈ (ਗਗਨਦੀਪ ਸਿੰਘ) ਮਹਿਲ ਕਲਾਂ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਲੱਖਾ ਨੇ ਅੱਜ ਪਿੰਡ ਮਨਾਲ ਵਿਖੇ ਸਥਾਪਿਤ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਮਨਜੀਤ ਸਿੰਘ ਚੀਮਾ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਧਰਮਸ਼ਾਲਾ ਚਲਾਈ ਜਾ ਰਹੀ ਹੈ।
ਸਰਕਾਰ ਵੱਲੋਂ ਸਥਾਪਿਤ ਕੀਤੀ ਗਈ ਇਹ ਗਊਸ਼ਾਲਾ ਸਨ 2016 ‘ਚ ਸ਼ੁਰੂ ਕੀਤੀ ਗਈ ਸੀ। ਇਸ ਵਿਚ ਇਸ ਵੇਲੇ ਕਰੀਬ 700 ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।
ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਲੱਖਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਪਸ਼ੂਆਂ ਦੀ ਸਿਹਤ ਚੰਗੀ ਹੈ ਅਤੇ ਉਨ੍ਹਾਂ ਦੀ ਵਧੀਆ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਹੀਵਾਲ ਨਸਲ ਦੀਆਂ ਗਾਂਵਾਂ ਦੀ ਗਿਣਤੀ ਵਧਾਉਣ ਉੱਤੇ ਕੰਮ ਕਰਨ।
ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਲਖਵੀਰ ਸਿੰਘ, ਨਰੇਸ਼ ਅਤੇ ਹੋਰ ਲੋਕ ਹਾਜ਼ਰ ਸਨ।