ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।
ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।