By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
ਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

gagan phul
Last updated: 2023/12/31 at 4:04 PM
gagan phul 1 year ago
Share
SHARE
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: – ਡੀਜੀਪੀ ਗੌਰਵ ਯਾਦਵ 
ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੀਰ, ਅੰਮ੍ਰਿਤਸਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲ ਜਿਨ੍ਹਾਂ ਵਿੱਚ ਇੱਕ 9 ਐਮਐਮ ਦੀ ਅਤਿ-ਆਧੁਨਿਕ ਗਲੌਕ ਪਿਸਟਲ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਤੋਂ ਇਲਾਵਾ ਪਾਕਿਸਤਾਨ ਦੀ ਮੋਹਰ ਵਾਲਾ ਗੋਲੀ-ਸਿੱਕਾ, ਨੋਟ ਗਿਣਨ ਵਾਲੀ ਮਸ਼ੀਨ ਅਤੇ ਡਰੋਨ ਦਾ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064), ਜਿਸ ‘ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਤ ਤਸਕਰ ਮੰਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਇਸਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਵਿੱਤੀ ਨਜ਼ਰੀਏ ਤੋਂ ਜਾਂਚ ਵੀ ਕਰ ਰਹੀਆਂ ਹਨ ਤਾਂ ਜੋ ਹਵਾਲਾ ਲਿੰਕਾਂ ਅਤੇ ਜਾਇਦਾਦ ਦੇ ਵੇਰਵਿਆਂ ਬਾਰੇ ਪਤਾ ਕਰਕੇ ਉਨ੍ਹਾਂ ਨੂੰ ਫਰੀਜ਼ ਕੀਤਾ ਜਾ ਸਕੇ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਹਾਸਲ ਕਰ ਲਈ ਹੈ ਅਤੇ ਉਹ ਕਿਸੇ ਵਿਅਕਤੀ ਨੂੰ ਇਸਦੀ ਸਪਲਾਈ ਕਰਨ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਧੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲੀਸ ਟੀਮਾਂ ਨੇ ਇਸਲਾਮਾਬਾਦ ਦੇ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਸਪਲਾਈ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ।
ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਐਫ.ਆਈ.ਆਰ. ਨੰ. 298 ਮਿਤੀ 31.12.2023 ਦਰਜ ਹੈ।
gagan phul 31 December 2023 31 December 2023
Share This Article
Facebook Twitter Whatsapp Whatsapp Email Print
Previous Article  ਪੰਜਾਬ ‘ਚ 1 ਜਨਵਰੀ ਨੂੰ ਸਕੂਲਾਂ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ
Next Article ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ ‘ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ’ ਨਾਲ ਨਹੀਂ ਜੋੜਿਆ ਜਾ ਸਕਦਾ-ਮੁੱਖ ਮੰਤਰੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?