ਅੰਡਰ 14 ‘ਚ ਧੂਰਕੋਟ ਤੇ ਅੰਡਰ 17 ‘ਚ ਹੰਡਿਆਇਆ ਦੇ ਮੁੰਡੇ ਜੇਤੂ
25 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਬੱਡੀ ਸਰਕਲ ਦੇ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਮੁਖੀ ਤੇ ਜੋਨਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਲੈਕਚਰਾਰ ਨਿਰਮਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੱਜ ਕਰਵਾਏ ਗਏ ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ ਉਮਰ ਵਰਗ (ਲੜਕੇ) ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਧੂਰਕੋਟ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਨੇ ਦੂਜਾ ਅਤੇ ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਅੰਡਰ 17 ਸਾਲ (ਲੜਕੇ) ਵਿੱਚ ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧੂਰਕੋਟ ਨੇ ਦੂਜਾ ਤੇ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਜੋਨਲ ਪ੍ਰਧਾਨ ਅੰਮ੍ਰਿਤਪਾਲ ਸਿੰਘ, ਲੈਕ. ਨਿਰਮਲ ਸਿੰਘ, ਜੋਨਲ ਸਕੱਤਰ ਅਮਨਦੀਪ ਕੌਰ, ਜਗਰਾਜ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਸੱਤਪਾਲ ਸ਼ਰਮਾ ਧੌਲਾ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਜਸਪਿੰਦਰ ਕੌਰ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਅਤੇ ਅਧਿਆਪਕ।