29 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਭੈਣਾ ਫੱਤਾ ਵਿਖੇ ਲੜਕੀਆਂ ਦੇ ਖੋ–ਖੋ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਹੈੱਡ ਮਾਸਟਰ ਸਾਧੂ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੱਜ ਹੋਏ ਲੜਕੀਆਂ ਦੇ ਖੋ–ਖੋ ਅੰਡਰ 14 ਸਾਲ ਉਮਰ ਵਰਗ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਸਰਕਾਰੀ ਹਾਈ ਸਕੂਲ ਬਦਰਾ ਦੀ ਟੀਮ ਨੇ ਦੂਜਾ ਅਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਅੰਡਰ 17 ਸਾਲ ਉਮਰ ਵਰਗ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸਰਕਾਰੀ ਹਾਈ ਸਕੂਲ ਬਦਰਾ ਦੀ ਟੀਮ ਦੂਸਰੇ ਸਥਾਨ ‘ਤੇ ਰਹੀ। ਇਸ ਮੌਕੇ ਅਧਿਆਪਕ ਬਿਕਰਮ ਸਿੰਘ, ਗੁਰਤੇਜ ਸਿੰਘ, ਅਨਿਲ ਕੁਮਾਰ, ਮਨਦੀਪ ਸਾਦਿਕ, ਅਮਨਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ, ਹਰਦੀਪ ਕੌਰ, ਕੇਵਲ ਸਿੰਘ ਧੌਲਾ, ਜਸਵੀਰ ਸਿੰਘ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਹਾਈ ਸਕੂਲ ਭੈਣੀ ਫੱਤਾ ਵਿਖੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸਕੂਲ ਮੁਖੀ ਅਤੇ ਅਧਿਆਪਕ।