ਬਠਿੰਡਾ 29 ਅਪ੍ਰੈਲ (ਗਗਨਦੀਪ ਸਿੰਘ) ਕੋਠਾਗੁਰੂ: ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਅਤੇ ਬਠਿੰਡਾ ਦਿਹਾਤੀ ਤੋਂ ਆਪ ਦੇ ਜਿਲਾ ਪ੍ਰਧਾਨ ਜਤਿੰਦਰ ਭੱਲਾ ਦੇ ਘਰ ਉਹਨਾਂ ਨੂੰ ਮਿਲਣ ਲਈ ਪਹੁੰਚੇ। ਆਪ ਉਮੀਦਵਾਰ ਨੇ ਚੋਣ ਪ੍ਰਚਾਰ ਨੂੰ ਲੈ ਕੇ ਜਤਿੰਦਰ ਭੱਲਾ ਨਾਲ ਰਣਨੀਤੀ ਤੇ ਵਿਚਾਰ ਵਟਾਂਦਰਾ ਕੀਤਾ। ਜਤਿੰਦਰ ਭੱਲਾ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਲੋਕ ਸਭਾ ਹਲਕਾ ਫਰੀਦਕੋਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਵੱਡੀ ਗਿਣਤੀ ਵੋਟਾਂ ਦੇ ਅੰਤ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਲੋਕ ਸਭਾ ਚੋਣ ਨੂੰ ਲੈ ਕੇ ਵਿਚਾਰ ਵਟਾਂਦਰੇ ਲਈ ਜਤਿੰਦਰ ਭੱਲਾ ਨੂੰ ਮਿਲਣ ਲਈ ਆਏ ਹਨ। ਉਹਨਾਂ ਕਿਹਾ ਕਿ ਰਵਾਇਤੀ ਸਰਕਾਰਾਂ ਵੱਲੋਂ ਧਿਆਨ ਨਾਲ ਦਿੱਤੇ ਜਾਣ ਕਾਰਨ ਫਰੀਦਕੋਟ ਲੋਕ ਸਭਾ ਹਲਕਾ ਵਿਕਾਸ ਪੱਖੋਂ ਕਾਫੀ ਪਛੜਿਆ ਹੋਇਆ ਹੈ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਹਨਾਂ ਕਿਹਾ ਕਿ ਆਪ ਉਮੀਦਵਾਰਾਂ ਦੀ ਜਿੱਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਹੋਵੇਗੀ। ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਸਿਆਸਤ ਵਿੱਚ ਲੋਕ ਸੇਵਾ ਲਈ ਆਏ ਹਨ ਅਤੇ ਉਹਨਾਂ ਦਾ ਮੁੱਖ ਏਜੰਡਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਬਰਾੜ ਪੰਜਾਬੀ ਗਾਇਕ, ਹਰਪ੍ਰੀਤ ਢਿੱਲੋ ਪੰਜਾਬੀ ਗਾਇਕ, ਅੰਤਰਰਾਸ਼ਟਰੀ ਕਬੱਡੀ ਖਿਲਾੜੀ ਸੁਖਬੀਰ ਸਰਾਵਾਂ, ਉੱਗੇ ਗੀਤਕਾਰ ਮਨਪ੍ਰੀਤ ਟਵਾਣਾ, ਲੇਖਕ ਸ਼ਮਸ਼ੇਰ ਸਿੰਘ ਮੱਲ੍ਹੀ, ਲੇਖਕ ਤੇ ਪੱਤਰਕਾਰ ਗਗਨ ਫੂਲ, ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾ ਫੂਲ, ਮਾਸਟਰ ਮਹਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਅੰਮ੍ਰਿਤਪਾਲ ਸਿੰਘ ਐਮਸੀ, ਡਾਕਟਰ ਜਗਸੀਰ ਸਿੰਘ ਜੱਗ, ਕਾਤਾ ਐਮਸੀ ਦਾਰਾ ਸਿੰਘ ਬਲਕਰਨ ਸਿੰਘ, ਜਸਵਿੰਦਰ ਸਿੰਘ ਨਿਰਭੈ ਸਿੰਘ, ਦਿਲਬਾਗ ਸਿੰਘ ਬਿੱਕਰ ਸਿੰਘ ਮੈਂਬਰ ਅਤੇ ਗੁਰਮੇਲ ਸਿੰਘ ਹਾਜ਼ਰ ਸਨ।