ਬਠਿੰਡਾ 21 ਅਗਸਤ
ਸਿੱਖਿਆ ਵਿਭਾਗ ਖੇਡਾਂ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਜੋਨ 2 ਦੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆ ਹਨ।
ਇਹਨਾਂ ਖੇਡਾਂ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਕੀਤਾ ਅਤੇ ਪ੍ਰਧਾਨਗੀ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਖੇਡ ਕੋਆਰਡੀਨੇਟਰ ਨੇ ਕੀਤੀ।
ਅੱਜ ਹੋਏ ਮੁਕਾਬਲਿਆਂ ਵਿੱਚ ਸਰਕਲ ਕਬੱਡੀ ਅੰਡਰ 14 ਕੁੜੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਕਲਾਂ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਮਨ ਦੀਵਾਨਾ ਨੇ ਦੂਜਾ, ਰੱਸਾਕਸ਼ੀ ਅੰਡਰ 19 ਕੁੜੀਆਂ ਵਿੱਚ ਬਾਬਾ ਫਰੀਦ ਸਕੂਲ ਦਿਉਣ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੱਘੇ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ ਜੋਨ ਪ੍ਰਧਾਨ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਸੁਖਜਿੰਦਰ ਸਿੰਘ ਗੁਰਮੀਤ ਸਿੰਘ ਮਾਨ ਪੀ.ਟੀ.ਆਈ, ਬਲਜੀਤ ਸਿੰਘ ਚੇਅਰਮੈਨ, ਮਨਦੀਪ ਰੂਪਾਂ, ਕਰਮਜੀਤ ਕੌਰ ਡੀ.ਪੀ.ਈ, ਸੁਖਮੰਦਰ ਸਿੰਘ ਡੀ ਪੀ ਈ ਹਾਜ਼ਰ ਸਨ।