21 ਮਾਰਚ (ਰਾਜਦੀਪ ਜੋਸ਼ੀ) ਸੰਗਤ ਮੰਡੀ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ ਡਿਟੈਕਟਿਵ ਬਠਿੰਡਾ ਦੀ ਨਿਗਰਾਨੀ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਸ਼ਰਾਰਤੀ ਅਨਸਰਾਂ ਤੇ ਨਜਰ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕਰਕੇ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲ਼ਾਂ ਦੀ ਲਗਾਤਾਰ ਚੈਕਿੰਗ ਚੱਲਦੀਆਂ ਰਹਿੰਦੀਆਂ ਹਨ।ਸੀ.ਆਈ.ਏ. ਸਟਾਫ-2, ਬਠਿੰਡਾ ਨੂੰ{ ਉਸ ਸਮੇ ਸਫਲਤਾ ਮਿਲੀ ਜਦੋ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਮੌੜ ਮੰਡੀ ਤੋਂ ਰਾਮਪੁਰਾ ਮੰਡੀ ਜਾ ਰਹੀ ਸੀ ਤਾਂ ਪਿੰਡ ਮੰਡੀ ਕਲਾਂ ਡਰੇਨ ਦੇ ਪੁਲ ਕੋਲ ਇੱਕ ਸ਼ੱਕੀ ਮੋਟਰਸਾਈਕਲ ਨੂੰ ਚੈੱਕ ਕੀਤਾ ਦੌਰਾਨੇ ਚੈਕਿੰਗ ਉਸ ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 320 ਪੱਤੇ ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਡੋਲ ਕੁੱਲ 3200 ਗੋਲ਼ੀਆਂ ਬਰਾਮਦ ਕੀਤੀਆਂ ਗਈਆਂ।
ਸ਼੍ਰੀ ਰਾਜੇਸ਼ ਸ਼ਰਮਾ ਪੀ.ਪੀ.ਐੱਸ ਡੀ.ਐੱਸ.ਪੀ (ਡੀ) ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ-2 ਦੀ ਟੀਮ ਵੱਲੋਂ ਦੌਰਾਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਮੌੜ ਮੰਡੀ ਤੋਂ ਰਾਮਪੁਰਾ ਮੰਡੀ ਜਾ ਰਹੀ ਸੀ ਤਾਂ ਪਿੰਡ ਮੰਡੀ ਕਲਾਂ ਡਰੇਨ ਦੇ ਪੁਲ ਕੋਲ ਇੱਕ ਸ਼ੱਕੀ ਮੋਟਰਸਾਈਕਲ ਨੂੰ ਚੈੱਕ ਕੀਤਾ ਤਾਂ ਉਸ ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 320 ਪੱਤੇ ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਕੁੱਲ 3200 ਗੋਲੀਆਂ ਬਰਾਮਦ ਹੋਈਆਂ
। ਦੋਸ਼ੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਮੰਡੀ ਕਲਾਂ ਵਜੋਂ ਹੋਈ । ਦੋਸ਼ੀ ਨੂੰ ਕਾਬੂ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 23 ਮਿਤੀ 19.3.2024 ਅ/ਧ 22ਸੀ/61/85 ਐੱਨ.ਡੀ.ਪੀ.ਐੱਸ ਥਾਣਾ ਬਾਲਿਆਂਵਾਲੀ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਤਫਤੀਸ਼ ਚੱਲ ਰਹੀ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਦੌਰਾਨੇ ਪੁੱਛਗਿੱਛ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਬਠਿੰਡਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 3200 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਟਰਸਾਈਕਲ ਸਮੇਤ ਦਬੋਚਿਆ।
Highlights
- #bathindanews
Leave a comment