30 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ ਐੱਸ.ਪੀ (ਡੀ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਆਉਣ ਵਾਲੀਆਂ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਿੱਢੀ ਮੁਹਿੰਮ ਤਹਿਤ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀਆਂ ਅਪਰਾਧਿਕ ਅਤੇ ਹੋਰ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਸੈਂਟਰਲ ਜੇਲ੍ਹ ਬਠਿੰਡਾ ਵਿਖੇ ਸਰਚ ਅਭਿਆਨ ਕੀਤਾ ਗਿਆ।ਇਸ ਸਰਚ ਅਭਿਆਨ ਦੌਰਾਨ ਦੀ ਅਗਵਾਈ ਐੱਸ.ਪੀ ਸਿਟੀ ਨਰਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਸਰਚ ਅਭਿਆਨ ਦੌਰਾਨ ਇੱਕ ਐੱਸ.ਪੀ, 8 ਡੀ.ਐੱਸ.ਪੀਜ਼, 8 ਐੱਸ.ਐੱਚ.ਓਜ਼, ਸੀ.ਆਈ.ਏ-1/2 ਅਤੇ 200 ਦੇ ਕਰੀਬ ਪੁਲਿਸ ਮੁਲਾਜਮ ਮੌਕੇ ਤੇ ਸ਼ਾਮਲ ਸਨ।
ਇਸ ਮੌਕੇ ਸ਼੍ਰੀ ਨਰਿੰਦਰ ਸਿੰਘ ਐੱਸ.ਪੀ ਸਿਟੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਦੱਸਿਆ ਹੈ ਕਿ ਵੱਖ-ਵੱਖ ਚੈਕਿੰਗ ਟੀਮਾਂ ਬਣਾ ਕੇ ਅੱਜ ਸਵੇਰੇ 7 ਵਜੇ ਕੇਂਦਰੀ ਜੇਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਇਸ ਮੁਹਿੰਮ ਤਕਰੀਬਨ 3 ਘੰਟੇ ਤੱਕ ਚੱਲੀ, ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਜਿਹਨਾਂ ਦੀ ਅਗਵਾਈ ਇੱਕ ਐੱਸ.ਐੱਚ.ਓਜ਼ ਪੱਧਰ ਦਾ ਅਧਿਕਾਰੀ ਕਰ ਰਿਹਾ ਸੀ ਨੇ ਜੇਲ ਦਾ ਚੱਪਾ-ਚੱਪਾ ਖੁੰਗਾਲਿਆਂ। ਸ਼੍ਰੀ ਨਰਿੰਦਰ ਸਿੰਘ ਐੱਸ.ਪੀ ਸਿਟੀ ਨੇ ਦੱਸਿਆ ਹੈ ਕਿ ਇਸ ਦੌਰਾਨ ਜੇਲ਼ ਦੇ ਸਾਰੇ ਸਿਕਊਰਟੀ ਜੋਨਾਂ ਅਤੇ ਬੈਰਕਾਂ ਦੀ ਦੀ ਤਲਾਸ਼ੀ ਲਈ ਗਈ।ਉਹਨਾਂ ਦੱਸਿਆ ਕਿ ਤਲਾਸ਼ੀ ਦੌਰਾਨ ਜੇਲ੍ਹ ਵਿੱਚੋ ਕੋਈ ਵੀ ਗੈਰ-ਕਾਨੂੰਨੀ ਵਸਤੂ ਬਰਾਮਦ ਨਹੀ ਹੋਈ ਹੈ।ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰਾਂ ਦੀਆਂ ਤਲਾਸ਼ੀ ਮੁਹਿੰਮਾਂ ਚਲਾਈਆਂ ਜਾਣਗੀਆਂ।