6 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਿਤੀ 6.03.2024 ਨੂੰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਬਠਿੰਡਾ ਦੀ ਸਬ ਡਵੀਜ਼ਨ ਭੁਚੋ ਦੀ ਪੁਲਿਸ ਚੌਂਕੀ ਭੁੱਚੋ ਮੰਡੀ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਅਪਰੇਸ਼ਨ ਦੀ ਅਗਵਾਈ ਸ਼੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐੱਸ.ਡੀ.ਐੱਸ.ਪੀ ਭੁੱਚੋ ਨੇ ਕੀਤੀ। ਇਸ ਸਰਚ ਅਭਿਆਨ ਦੌਰਾਨ ਸੀ.ਆਈ.ਏ-1/2 ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਸ਼੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਭੁੱਚੋ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸਬ ਡਵੀਜ਼ਨ ਭੁੱਚੋ ਦੇ ਥਾਣਾ ਨਥਾਨਾ ਦੀ ਪੁਲਿਸ ਚੌਂਕੀ ਭੁੱਚੋ ਮੰਡੀ ਵਿਖੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ 100 ਲੀਟਰ ਲਾਹਣ, 5 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸਤੋਂ ਇਲਾਵਾ 2 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ। ਗਿਰਫ਼ਤਾਰ ਕੀਤੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ 75080-09080 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ (CASO) ਸਰਚ ਅਭਿਆਨ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ
Highlights
- #bathindanews
Leave a comment