ਨਸ਼ਾ ਤਸਕਰ ਦੀ ਕਰੀਬ 8 ਲੱਖ 40,000/-ਰੁਪਏ ਦੀ ਡਰੱਗ ਮਨੀ ਇੱਕ ਵੈਗਨਰ ਕਾਰ ਨੂੰ ਕੀਤਾ ਫਰੀਜ
29 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਦੀਪਕ ਪਾਰੀਕ ਆਈ.ਪੀ.ਐਸ ਐਸ.ਐਸ.ਪੀ ਬਠਿੰਡਾ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਸ਼੍ਰੀ ਸਰਵਜੀਤ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਸਿਟੀ-2 ਬਠਿੰਡਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 44 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿਹਨਾਂ ਵਿੱਚੋਂ 29 ਕੇਸ ਕਨਫਰਮ ਹੋ ਚੁੱਕੇ ਹਨ, ਹੰਸ ਰਾਜ ਸਿੰਘ ਉਰਫ ਹੰਸਾ ਪੁੱਤਰ ਗੱਜਣ ਸਿੰਘ ਵਾਸੀ ਮੁਹੱਲਾ ਸੁਈ ਵਾਲਾ ਜਿਲ੍ਹਾ ਬਰਨਾਲਾ ਮਨਜੀਤ ਕੌਰ ਉਰਫ ਵੀਰਾਂ ਪਤਨੀ ਚਰਨਜੀਤ ਸਿੰਘ ਵਾਸੀ ਗਲੀ ਨੰਬਰ 1 ਧੋਬੀਆਣਾ ਬਸਤੀ ਬਠਿੰਡਾ ਜਿਹਨਾਂ ਖ਼ਿਲਾਫ਼ ਮੁਕੱਦਮਾ ਨੰਬਰ 108 ਮਿਤੀ 30-04-2023 ਅ/ਧ 21ਬੀ/61/85 NDPS Act ਥਾਣਾ ਸਿਵਲ ਲਾਈਨਜ ਬਠਿੰਡਾ ਵਿਖੇ ਦਰਜ ਹੈ, ਜਿਸ ਪਾਸੋ 20 ਗ੍ਰਾਮ ਹੈਰੋਇਨ ਅਤੇ 8,40,000/- ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਅਤੇ ਗਗਨਦੀਪ ਸਿੰਘ ਉਰਫ ਨਿੱਕਾ ਪੁੱਤਰ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 21/1 ਅਜੀਤ ਰੋਡ ਬਠਿੰਡਾ ਪਾਸੋਂ 54 ਕਿੱਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ ਇਕ ਵੈਗਨਰ ਕਾਰ ਜਿਸੀ ਕੀਮਤ 95000/- ਰੁਪਏ ਸੀ। ਜਿਸ ਖਿਲਾਫ ਮੁਕੱਦਮਾ ਨੰਬਰ 88 ਮਿਤੀ 29-05-2021 ਅ/ਧ 15ਸੀ/25/61/85 NDPS Act ਥਾਣਾ ਸਿਵਲ ਲਾਈਨਜ ਬਠਿੰਡਾ ਵਿਖੇ ਦਰਜ ਹੈ ਜਿਹਨਾਂ ਦੇ ਕੇਸ ਐਨ.ਡੀ.ਪੀ.ਐਸ ਐਕਟ ਤਹਿਤ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜੇ ਗਏ ਸਨ। ਜਿਸ ਦੇ ਆਰਡਰ ਮੌਸੂਲ ਹੋਣ ਤੇ ਡਰੱਗ ਮਨੀ ਅਤੇ ਚਲ ਪ੍ਰਾਪਰਟੀ ਵੈਗਨਰ ਕਾਰ ਜਿਸਦੀ ਕੀਮਤ 95000/- ਰੁਪਏ ਸੀ ਨੂੰ ਫਰੀਜ਼ ਕੀਤਾ ਗਿਆ ਹੈ, ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਅਤੇ ਪੁਲਿਸ ਕੰਟਰੋਲ ਰੂਮ 75080-09080 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।