ਨਸ਼ਾ ਤਸਕਰ ਦੀ ਕਰੀਬ 6.5 ਲੱਖ ਰੁਪਏ ਦੀ ਡਰੱਗ ਮਨੀ ਨੂੰ ਕੀਤਾ ਫਰੀਜ
6 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਬਠਿੰਡਾ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਸ਼੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਭੁੱਚੋ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 35 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿਹਨਾਂ ਵਿੱਚੋਂ 24 ਕੇਸ ਕਨਫਰਮ ਹੋ ਚੁੱਕੇ ਹਨ, ਅਜੇ ਮਸੀਹ ਪੁੱਤਰ ਜੇਮਜ਼ ਮਸੀਹ ਵਾਸੀ ਦਸ਼ਮੇਸ਼ ਨਗਰ ਗਲੀ ਨੰਬਰ 5 ਮੋਗਾ ਹੁਣ ਆਦਰਸ਼ ਨਗਰ ਜਿਲ੍ਹਾ ਬਠਿੰਡਾ ,ਮੁਸਕਾਨ ਪੁੱਤਰੀ ਰਮੇਸ਼ ਕੁਮਾਰ ਵਾਸੀ ਬਸਤੀ ਖ਼ਟੀਕ ਜਿਲ੍ਹਾ ਫਿਰੋਜ਼ਪੁਰ ਜਿਹਨਾਂ ਖ਼ਿਲਾਫ਼ ਮੁਕੱਦਮਾ ਨੰਬਰ 214 ਮਿਤੀ 23-11-2023 ਅ/ਧ 21ਸੀ/61/85 NDPS Act ਥਾਣਾ ਨੇਹੀਆਵਾਲਾ ਵਿਖੇ ਦਰਜ ਹੈ, ਜਿਸ ਪਾਸੋ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ ਇਹਨਾ ਪਾਸੋ ਕਰੀਬ 6,23,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ,ਜਿਸਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਡਰੱਗ ਮਨੀ ਨੂੰ ਫਰੀਜ਼ ਕੀਤਾ ਗਿਆ ਹੈ, ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਅਤੇ ਪੁਲਿਸ ਕੰਟਰੋਲ ਰੂਮ 75080-09080 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।