ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ: ਜਿਲ੍ਹਾ ਪੁਲਿਸ ਮੁਖੀ*
01 ਮਾਰਚ (ਰਾਜਦੀਪ ਜੋਸ਼ੀ) ਸੰਗਤ ਮੰਡੀ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ ਡਿਟੈਕਟਿਵ ਬਠਿੰਡਾ ਦੀ ਨਿਗਰਾਨੀ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਸ਼ਰਾਰਤੀ ਅਨਸਰਾਂ ਤੇ ਨਜਰ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕਰਕੇ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲ਼ਾਂ ਦੀ ਲਗਾਤਾਰ ਚੈਕਿੰਗ ਚੱਲਦੀਆਂ ਰਹਿੰਦੀਆਂ ਹਨ।ਸੀ.ਆਈ.ਏ. ਸਟਾਫ-1, ਮਿਤੀ 28.02.2024 ਨੂੰ ਐਸ ਆਈ ਕਰਮਜੀਤ ਸਿੰਘ ਸੀ ਆਈ ਏ ਸਟਾਫ-1 ਬਠਿੰਡਾ ਸਮੇਤ ਪੁਲਿਸ ਪਾਰਟੀ ਬਠਿੰਡਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਾ ਹੱਦ ਬਾਦਲ-ਬਠਿੰਡਾ ਰੋੜ ਨੇੜੇ ਪਿੰਡ ਘੁੱਦਾ ਤੋ ਨਿਮਨਲਿਖਤ ਸੁਖਵਿੰਦਰ ਸਿੰਘ ਉਰਫ ਭੋਲਾ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਬੁਰਜ ਰਾਜਗੜ ਜਿਲਾ ਬਠਿੰਡਾ ਨੂੰ ਸਮੇਤ ਟਰੱਕ ਦੇ ਕਾਬੂ ਕਰਕੇ ਸ੍ਰੀ ਮਨਜੀਤ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਬਠਿੰਡਾ ਦਿਹਾਤੀ ਦੀ ਹਾਜਰੀ ਵਿੱਚ ਇਸ ਪਾਸੋ ਤਿੰਨ ਗੱਟੇ ਪਲਾਸਟਿਕ ਵਿੱਚ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਵਾਈ ।ਜਿਸ ਤੇ ਮੁ ਨੰ 08 ਮਿਤੀ 28.02.2024 ਅ/ਧ 15ਸੀ/61/85 ਐਨ ਡੀ ਪੀ ਐਸ ਐਕਟ ਥਾਣਾ ਨੰਦਗੜ੍ਹ ਦਰਜ ਰਜਿਸਟਰ ਕਰਵਾਇਆ।ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਡੂੰਘਾਈ ਨਾਲ ਪੁੱਛ ਕੀਤੀ ਜਾਵੇਗੀ, ਜਿਸ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।