15 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਡੀ.ਐੱਸ.ਪੀ. ਸਤਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ‘ਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਦਰ ਬਾਜ਼ਾਰ ਅਤੇ ਫਰਵਾਹੀ ਬਾਜ਼ਾਰ ਵਿੱਚ ਕੀਤਾ ਗਿਆ। ਇਸ ਦਾ ਮੰਤਵ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਬਣਾਏ ਰੱਖਣਾ ਹੈ ਤਾਂ ਜੋ ਲੋਕ ਸਭਾ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਸ਼ਾਤੀ ਦਾ ਮਾਹੌਲ ਬਣਿਆ ਰਹੇ।
ਇਸ ਮੌਕੇ ਬੀ.ਐੱਸ.ਐੱਫ ਤੋਂ ਅਸਿਸਟੈਂਟ ਕਮਾਂਡੈਂਟ ਮਨੋਜ ਕੁਮਾਰ, ਐੱਸ.ਐੱਚ.ਓ. ਸਿਟੀ 1 ਜਸਵਿੰਦਰ ਸਿੰਘ, ਐੱਸ.ਐੱਚ.ਓ. ਸਿਟੀ 2 ਨਿਰਮਲਜੀਤ ਸਿੰਘ, ਐੱਸ.ਐੱਚ.ਓ. ਸਦਰ ਲਖਬੀਰ ਸਿੰਘ, ਐੱਸ.ਐੱਚ.ਓ. ਧਨੌਲਾ ਕਿਰਪਾਲ ਸਿੰਘ ਅਤੇ ਹੋਰ ਪੁਲਿਸ ਚੌਕੀਆਂ ਦੇ ਇੰਚਾਰਜ ਹਾਜ਼ਿਰ ਸਨ।